Vigilance Bureau

ਜਾਅਲੀ ਦਸਤਾਵੇਜ਼ਾਂ ਰਾਹੀਂ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਵਾਲਾ ਵਿਜੀਲੈਂਸ ਵੱਲੋਂ ਕਾਬੂ

ਮਾਨਸਾ , 26 ਫਰਵਰੀ 2026: ਵਿਜੀਲੈਂਸ ਬਿਊਰੋ ਪੰਜਾਬ ਨੇ ਸਿਵਲ ਹਸਪਤਾਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ ਨਸ਼ਾ ਛੁਡਾਊ ਕੇਂਦਰ ‘ਚ ਤਾਇਨਾਤ ਇੱਕ ਕੌਂਸਲਰ ਸ਼ੰਕਰ ਸਿੰਘ ਨੂੰ ਜਾਅਲੀ ਡਿਗਰੀ/ਸਰਟੀਫਿਕੇਟ ਦੀ ਵਰਤੋਂ ਕਰਕੇ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਕੌਂਸਲਰ ਸ਼ੰਕਰ ਸਿੰਘ, ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਦੇ ਨਿਵਾਸੀ ਵਿਰੁੱਧ ਕਾਰਵਾਈ ਕੀਤੀ ਗਈ। ਸਾਲ 2023 ‘ਚ ਇੱਕ ਨਿੱਜੀ ਕੰਪਨੀ, ਇਨੋਵੇਸ਼ਨ ਲਿਮਟਿਡ ਦੁਆਰਾ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੀਆਂ ਡਿਗਰੀਆਂ/ਸਰਟੀਫਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕੀਤੀ ਅਤੇ ਇਹ ਪਾਇਆ ਗਿਆ ਕਿ ਉਕਤ ਵਿਅਕਤੀ ਨੇ ਜਾਅਲੀ ਡਿਗਰੀ/ਸਰਟੀਫਿਕੇਟ ਦੇ ਆਧਾਰ ‘ਤੇ ਕੌਂਸਲਰ ਦੀ ਨੌਕਰੀ ਪ੍ਰਾਪਤ ਕੀਤੀ ਸੀ। ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More: ਮਹਿਤਪੁਰ ਵਿਖੇ ਕਾਨੂੰਗੋ ਦੇ ਭਰਾ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਵਿਦੇਸ਼

Scroll to Top