ਹਰਿਆਣਾ, 26 ਫਰਵਰੀ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਵੀਂ ਦਿੱਲੀ ‘ਚ ਹਾਲ ਹੀ ‘ਚ ਹੋਏ ਇੰਡੀਆ ਏਆਈ ਸੰਮੇਲਨ ‘ਚ ਕਾਂਗਰਸ ਦੇ ਯੂਥ ਵਰਕਰਾਂ ਵੱਲੋਂ ਕੀਤਾ ਹੰਗਾਮਾ ਅਤੇ ਜਿਸ ਤਰ੍ਹਾਂ ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਅਪਮਾਨ ਕੀਤਾ, ਉਸਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ |
ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ‘ਚ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਿਛਲੇ ਬਜਟ ‘ਚ ਐਲਾਨ ਕੀਤਾ ਸੀ ਕਿ ਸਰਕਾਰ ਗੁਰੂਗ੍ਰਾਮ ਅਤੇ ਪੰਚਕੂਲਾ ‘ਚ ਦੋ ਏਆਈ ਹੱਬ ਸਥਾਪਤ ਕਰੇਗੀ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਲੋਬਲ ਏਆਈ ਸੰਮੇਲਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੀਤਾ ਗਿਆ ਸੀ। ਇਸ ਸੰਮੇਲਨ ‘ਚ ਦੁਨੀਆ ਭਰ ਦੇ ਲੋਕਾਂ ਨੇ ਹਿੱਸਾ ਲਿਆ, ਪਰ ਕਾਂਗਰਸ ਦੇ ਯੁਵਾ ਵਰਕਰਾਂ ਨੇ ਉੱਥੇ ਨੰਗਾ ਨੱਚ ਕੇ ਦੁਨੀਆ ਵਿੱਚ ਇਸ ਦੇਸ਼ ਦਾ ਅਪਮਾਨ ਕੀਤਾ।
Read More: ਹਰਿਆਣਾ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ: CM ਨਾਇਬ ਸਿੰਘ ਸੈਣੀ




