Arvind Kejriwal news

ਅਦਾਲਤ ਦੇ ਫੈਸਲੇ ਤੋਂ ਬਾਅਦ ਭਾਵੁਕ ਹੋਏ ਅਰਵਿੰਦ ਕੇਜਰੀਵਾਲ, ਕਿਹਾ “ਮੈਂ ਭ੍ਰਿਸ਼ਟ ਨਹੀਂ ਹਾਂ”

ਦਿੱਲੀ, 27 ਫਰਵਰੀ 2026: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਇਰ ਮਾਮਲੇ ‘ਚ ਬਰੀ ਕਰ ਦਿੱਤਾ ਹੈ |

ਅਦਾਲਤ ਦੇ ਫੈਸਲੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਭਾਵੁਕ ਹੋ ਗਏ। ਉਨ੍ਹਾਂ ਕਿਹਾ, “ਮੈਂ ਭ੍ਰਿਸ਼ਟ ਨਹੀਂ ਹਾਂ। ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਦੇ ਹੰਝੂ ਫੁੱਟ ਪਏ। ਕੇਜਰੀਵਾਲ ਨੇ ਕਿਹਾ, “ਅੱਜ ਅਦਾਲਤ ਨੇ ਇਸ ਮਾਮਲੇ ‘ਚ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਸੱਚਾਈ ਦੀ ਜਿੱਤ ਹੁੰਦੀ ਹੈ। ਸਾਨੂੰ ਭਾਰਤੀ ਕਾਨੂੰਨੀ ਪ੍ਰਣਾਲੀ ‘ਚ ਪੂਰਾ ਵਿਸ਼ਵਾਸ ਹੈ। ਅਮਿਤ ਸ਼ਾਹ ਅਤੇ ਮੋਦੀ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਦੀ ਸਭ ਤੋਂ ਵੱਡੀ ਰਾਜਨੀਤਿਕ ਸਾਜ਼ਿਸ਼ ਰਚੀ, ਅਤੇ ਪਾਰਟੀ ਦੇ ਪੰਜ ਸੀਨੀਅਰ ਆਗੂਆਂ ਨੂੰ ਜੇਲ੍ਹ ‘ਚ ਬੰਦ ਕਰ ਦਿੱਤਾ ਸੀ |

ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ, “ਅੱਜ, ਇੱਕ ਵਾਰ ਫਿਰ, ਸਾਨੂੰ ਦੇਸ਼ ਦੇ ਸੰਵਿਧਾਨ ‘ਤੇ ਮਾਣ ਹੈ ਅਤੇ ਉਸ ਸੱਚ ਦੀ ਜਿੱਤ ਹੋਈ ਹੈ।” ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਤੋਂ ਬਾਅਦ ਖੁਸ਼ੀ ਜ਼ਾਹਰ ਕੀਤੀ।

ਸ਼ਰਾਬ ਨੀਤੀ ਦਾ ਮਾਮਲਾ ਕੀ ਹੈ ?

ਕੋਵਿਡ-19 ਮਹਾਂਮਾਰੀ ਦੇ ਵਿਚਾਲੇ ਦਿੱਲੀ ਸਰਕਾਰ ਨੇ “ਦਿੱਲੀ ਆਬਕਾਰੀ ਨੀਤੀ 2021-22” ਲਾਗੂ ਕੀਤੀ। ਇਸ ਸ਼ਰਾਬ ਨੀਤੀ ਨੂੰ ਲਾਗੂ ਕਰਨ ‘ਚ ਕਥਿਤ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ, ਜਿਸ ਕਾਰਨ ਉਪ ਰਾਜਪਾਲ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ। ਇਸ ਨਾਲ ਦਿੱਲੀ ਆਬਕਾਰੀ ਨੀਤੀ 2021-22 ਜਾਂਚ ਦੇ ਘੇਰੇ ‘ਚ ਆ ਗਈ। ਹਾਲਾਂਕਿ, ਨਵੀਂ ਸ਼ਰਾਬ ਨੀਤੀ ਨੂੰ ਬਾਅਦ ‘ਚ ਇਸਦੇ ਨਿਰਮਾਣ ਅਤੇ ਲਾਗੂ ਕਰਨ ‘ਚ ਬੇਨਿਯਮੀਆਂ ਦੇ ਦੋਸ਼ਾਂ ਵਿਚਕਾਰ ਰੱਦ ਕਰ ਦਿੱਤਾ ਗਿਆ।

ਅਗਸਤ 2022 ‘ਚ ਸੀਬੀਆਈ ਨੇ ਇਸ ਮਾਮਲੇ ‘ਚ 15 ਮੁਲਜ਼ਮਾਂ ਵਿਰੁੱਧ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਨਵੀਂ ਸ਼ਰਾਬ ਨੀਤੀ ‘ਚ ਪ੍ਰਕਿਰਿਆਤਮਕ ਬੇਨਿਯਮੀਆਂ ਲਈ ਐਫਆਈਆਰ ਦਰਜ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਾਅਦ ‘ਚ ਸੀਬੀਆਈ ਕੇਸ ਦੇ ਸਬੰਧ ‘ਚ ਪੀਐਮਐਲਏ ਦੇ ਤਹਿਤ ਮਨੀ ਲਾਂਡਰਿੰਗ ਦਾ ਕੇਸ ਸ਼ੁਰੂ ਕੀਤਾ।

Read More: ਕਥਿਤ ਸ਼ਰਾਬ ਘਪਲੇ ਨਾਲ ਜੁੜੇ CBI ਮਾਮਲੇ ‘ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ

ਵਿਦੇਸ਼

Scroll to Top