ਮਾਨਸਾ, 27 ਫਰਵਰੀ 2026: ਮਾਨਸਾ ‘ਚ ਅੱਜ ਸਵੇਰੇ 10 ਵਜੇ ਦੇ ਕਰੀਬ ‘ਚ ਇੱਕ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ | ਇਹ ਘਟਨਾ ਸਰਦੂਲਗੜ੍ਹ ‘ਚ ਫਾਰਮ ਹਾਊਸ ‘ਤੇ ਵਾਪਰੀ ਹੈ | ਦੱਸਿਆ ਜਾ ਰਿਹਾ ਹੈ ਕਿ ਵਪਾਰੀ ਅਤੇ ਉਸਦਾ ਕਰਮਚਾਰੀ ਫਾਰਮ ਹਾਊਸ ‘ਚ ਬੈਠੇ ਸਨ, ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਗੋਲੀਆਂ ਲੱਗਣ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵਪਾਰੀ ਦੀ ਲਾਸ਼ ਕੁਰਸੀ ‘ਤੇ ਪਈ ਮਿਲੀ, ਜਦੋਂ ਕਿ ਕਰਮਚਾਰੀ ਦੀ ਲਾਸ਼ ਇੱਕ ਦਰੱਖਤ ਦੇ ਨੇੜੇ ਜ਼ਮੀਨ ‘ਤੇ ਪਈ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਲੇ ਦੁਆਲੇ ਦੇ ਇਲਾਕੇ ਨੂੰ ਘੇਰ ਲਿਆ ਅਤੇ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕਾਂ ਦੀ ਪਛਾਣ ਵਪਾਰੀ ਜਸਬੀਰ ਸਿੰਘ ਅਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਐਸਐਸਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਦੋ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚੀ ਹੈ ਅਤੇ ਹਰ ਕੋਣ ਤੋਂ ਸਬੂਤ ਇਕੱਠੇ ਕਰ ਰਹੀ ਹੈ।
ਜਸਬੀਰ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਕੁਝ ਲੋਕਾਂ ਨੇ ਸਵੇਰੇ 8 ਤੋਂ 8:15 ਵਜੇ ਦੇ ਵਿਚਕਾਰ ਕਤਲ ਕੀਤਾ। ਉਨ੍ਹਾਂ ਨੂੰ ਘਟਨਾ ਬਾਰੇ ਸਵੇਰੇ 10:30 ਵਜੇ ਪਤਾ ਲੱਗਾ ਅਤੇ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਦਾ ਪੁੱਤਰ ਉੱਥੇ ਖੂਨ ਨਾਲ ਲੱਥਪੱਥ ਪਿਆ ਸੀ। ਪੁਲਿਸ ਪਹਿਲਾਂ ਹੀ ਪਹੁੰਚ ਚੁੱਕੀ ਸੀ। ਪੀੜਤ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
Read More: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ‘ਚ 148 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ




