Punjab police raid

ਪੰਜਾਬ ਪੁਲਿਸ ਨੇ 91 ਵਿਅਕਤੀਆਂ ਖ਼ਿਲਾਫ ਕੀਤੀ ਇਹਤਿਆਤੀ ਕਾਰਵਾਈ, 113 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਚੰਡੀਗੜ੍ਹ 27 ਫਰਵਰੀ, 2026: ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਨਾਮਕ ਮੁਹਿੰਮ ਦੇ 38ਵੇਂ ਦਿਨ ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 515 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਸੂਬੇ ਭਰ ‘ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 38ਵੇਂ ਦਿਨ ਪੰਜਾਬ ਪੁਲਿਸ ਟੀਮਾਂ ਨੇ 184 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 11,800 ਹੋ ਗਈ ਹੈ।

ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ 113 ਵਿਅਕਤੀਆਂ ਨੂੰ ਰਿਹਾਅ ਕੀਤਾ। ਇਸ ਕਾਰਵਾਈ ਦੌਰਾਨ, 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਪੰਜਾਬ ਪੁਲਿਸ ਨੇ ਕਿਹਾ ਕਿ ਨਾਗਰਿਕ ਗੁਮਨਾਮ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਦੇ ਸਕਦੇ ਹਨ। ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਵੀ ਇਸ ਨੰਬਰ ‘ਤੇ ਸਾਂਝੀ ਕੀਤੀ ਜਾ ਸਕਦੀ ਹੈ।

ਪੁਲਿਸ ਮੁਤਾਬਕ ਪੁਲਿਸ ਟੀਮਾਂ ਨੇ ਨਸ਼ਾ ਵਿਰੋਧੀ ਮੁਹਿੰਮ, “ਯੁੱਧ ਨਸ਼ਿਆਂ ਵਿਰੁੱਧ” ਨੂੰ ਆਪਣੇ 363ਵੇਂ ਦਿਨ ਜਾਰੀ ਰੱਖਿਆ, ਜਿਸ ‘ਚ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ‘ਚੋਂ 4 ਕਿਲੋਗ੍ਰਾਮ ਹੈਰੋਇਨ, 2,715 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ ₹3,700 ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਪਿਛਲੇ 363 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 51,497 ਹੋ ਗਈ ਹੈ।

Read More: ਪੰਜਾਬ ਪੁਲਿਸ ਨੇ 91 ਵਿਅਕਤੀਆਂ ਖ਼ਿਲਾਫ ਕੀਤੀ ਇਹਤਿਆਤੀ ਕਾਰਵਾਈ, 113 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

ਵਿਦੇਸ਼

Scroll to Top