Punjab news

ਭਾਜਪਾ ਦੀ ਅਰਵਿੰਦ ਕੇਜਰੀਵਾਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੋਈ ਨਾਕਾਮ: MLA ਕੁਲਦੀਪ ਧਾਲੀਵਾਲ

ਚੰਡੀਗੜ੍ਹ, 28 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਘੜਿਆ ਪੂਰਾ ਮਾਮਲਾ ਸਿਰਫ਼ ਕਲਪਨਾ ਅਤੇ ਡੂੰਘੀ ਰਾਜਨੀਤਿਕ ਸਾਜ਼ਿਸ਼ ਸੀ।

ਕੁਲਦੀਪ ਧਾਲੀਵਾਲ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਮਿਲ ਕੇ ਸਾਡੇ ਆਗੂਆਂ ਦੀ ਛਵੀ ਨੂੰ ਖਰਾਬ ਕਰਨ ਅਤੇ ਪਾਰਟੀ ਨੂੰ ਤਬਾਹ ਕਰਨ ਲਈ ਦਿਨ ਰਾਤ ਪ੍ਰਚਾਰ ‘ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਬਣਾਈ ਗਈ ਝੂਠ ਦੀ ਇਮਾਰਤ ਹੁਣ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਹੈ। ਭਾਜਪਾ ਨੇ ਸਾਡੀ ਸਿਖਰਲੀ ਲੀਡਰਸ਼ਿਪ ਨੂੰ ਸਲਾਖਾਂ ਪਿੱਛੇ ਪਾਉਣ ਲਈ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ, ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ|

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਲੀਡਰਸ਼ਿਪ ਨੇ ਭਾਜਪਾ ਦੀ ਤਾਨਾਸ਼ਾਹੀ ਅਤੇ ਜ਼ੁਲਮ ਵਿਰੁੱਧ ਬਹਾਦਰੀ ਨਾਲ ਲੜਾਈ ਲੜੀ। ਇਹ ਫੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਜੇਕਰ ਦੇਸ਼ ‘ਚ ਕੋਈ ਇਮਾਨਦਾਰ ਅਤੇ ਸੱਚੀ ਰਾਜਨੀਤੀ ਕਰ ਰਿਹਾ ਹੈ ਤਾਂ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਸਿਰਫ਼ ਸਾਨੂੰ ਰੋਕਣ ਲਈ ਸਨ, ਪਰ ਲੋਕਾਂ ਦੀ ਅਦਾਲਤ ਤੋਂ ਬਾਅਦ ਹੁਣ ਕਾਨੂੰਨ ਦੀ ਅਦਾਲਤ ਨੇ ਵੀ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਦੇਸ਼ ਭਰ ਦੇ ‘ਆਪ’ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਲੋਕਤੰਤਰ ਅਤੇ ਨਿਆਂਪਾਲਿਕਾ ‘ਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ। ਉਹ ਭਾਵੁਕ ਹੋ ਗਏ ਅਤੇ ਕਿਹਾ, “ਮੈਨੂੰ ਅਰਵਿੰਦ ਕੇਜਰੀਵਾਲ ਵਰਗੇ ਸੱਚੇ ਅਤੇ ਨਿਡਰ ਆਗੂ ਦੀ ਪਾਰਟੀ ਦਾ ਸਿਪਾਹੀ ਹੋਣ ‘ਤੇ ਮਾਣ ਹੈ। ਸਾਡੇ ਆਗੂਆਂ ਨੇ ਜੇਲ੍ਹ ਦੀ ਸਜ਼ਾ ਸਵੀਕਾਰ ਕੀਤੀ ਪਰ ਝੁਕੇ ਨਹੀਂ।

Read More: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਖ਼ਿਲਾਫ ਸਾਜ਼ਿਸ਼ ਰਚਣ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਵਿਦੇਸ਼

Scroll to Top