ਚੀਫ਼ ਜਸਟਿਸ ਵਿਜੇਂਦਰ ਜੈਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 04 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦੀ ਅਟੁੱਟ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗਾ।

ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਸਪੀਕਰ ਕੁਲਾਤਰ ਸੰਧਵਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਇਸ ਔਖੇ ਸਮੇਂ ‘ਚ ਦੁਖੀ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

Read More: ‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ‘ਚ ਚੋਟੀ ਦੇ 3 ਸੂਬਿਆਂ ‘ਚ ਸ਼ਾਮਲ: ਹਰਪਾਲ ਸਿੰਘ ਚੀਮਾ

ਵਿਦੇਸ਼

Scroll to Top