ਪੰਜਾਬ, 04 ਮਾਰਚ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਮਸ਼ਹੂਰ ਪੰਜਾਬੀ ਫ਼ਿਲਮ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕੀਤਾ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ‘ਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਪੰਨੂ ਨੇ ਐਮੀ ਵਿਰਕ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਜਲਦੀ ਹੀ ਕੇਂਦਰ ਸਰਕਾਰ ਨਾਲ ਸੰਪਰਕ ਕਰਨਗੇ ਅਤੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੂਟਨੀਤਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਹੈ।
ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ‘ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ, “ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦੀ ਖਤਮ ਹੋਵੇ ਅਤੇ ਸ਼ਾਂਤੀ ਬਹਾਲ ਹੋਵੇ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਦਾ ਜਲਦੀ ਹੱਲ ਕੱਢਣ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ।
Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ




