ਮੋਬਾਈਲ ਫੋਨ ਦੀ ਵਰਤੋਂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਚੰਡੀਗੜ੍ਹ, 05 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਆਪਣੇ ਬੱਚਿਆਂ ਲਈ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਅਤੇ ਜਿੰਨਾ ਹੋ ਸਕੇ ਇਸ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ‘ਚ ਮੋਬਾਈਲ ਫੋਨ ਬੱਚਿਆਂ ਦੇ ਰੋਜ਼ਾਨਾ ਜੀਵਨ ਦਾ ਹਿੱਸਾ ਬਣ ਗਏ ਹਨ, ਪਰ ਇਨ੍ਹਾਂ ਦੀ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਧਿਆਨ ‘ਚ ਰੱਖਦੇ ਹੋਏ, ਮਾਪਿਆਂ ਲਈ ਆਪਣੇ ਬੱਚਿਆਂ ਦੇ ਸਕ੍ਰੀਨ ਸਮੇਂ ਦੀ ਨਿਗਰਾਨੀ ਅਤੇ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਮੋਬਾਈਲ ਫੋਨ ਦੇ ਮਾੜੇ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਕਿ ਜ਼ਿਆਦਾ ਵਰਤੋਂ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ ‘ਤੇ ਮਾੜਾ ਪ੍ਰਭਾਵ ਪਾ ਰਹੀ ਹੈ। ਇਸ ਨਾਲ ਨੀਂਦ ਦੀ ਕਮੀ, ਪੜ੍ਹਾਈ ‘ਚ ਇਕਾਗਰਤਾ ਦੀ ਘਾਟ ਅਤੇ ਵਿਵਹਾਰ ‘ਚ ਬਦਲਾਅ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਦੂਰ ਕਰ ਰਹੀ ਹੈ ਅਤੇ ਬਾਹਰੀ ਖੇਡਾਂ ‘ਚ ਉਨ੍ਹਾਂ ਦੀ ਭਾਗੀਦਾਰੀ ਨੂੰ ਘਟਾ ਰਹੀ ਹੈ, ਜਿਸ ਨਾਲ ਸਰੀਰਕ ਗਤੀਵਿਧੀਆਂ ‘ਚ ਕਮੀ ਆ ਰਹੀ ਹੈ ਅਤੇ ਸਿਹਤ ਸਮੱਸਿਆਵਾਂ ਵਧ ਰਹੀਆਂ ਹਨ।

ਸਪੀਕਰ ਨੇ ਕਿਹਾ ਕਿ ਇਹ ਹਰੇਕ ਮਾਤਾ-ਪਿਤਾ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਦੇ ਸਕ੍ਰੀਨ ਸਮੇਂ ਨੂੰ ਸੀਮਤ ਕਰਨ ਅਤੇ ਉਨ੍ਹਾਂ ਨੂੰ ਕਿਤਾਬਾਂ ਪੜ੍ਹਨ, ਖੇਡਾਂ ‘ਚ ਹਿੱਸਾ ਲੈਣ ਅਤੇ ਰਚਨਾਤਮਕ ਗਤੀਵਿਧੀਆਂ ‘ਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ “ਆਓ ਅਸੀਂ ਸਾਰੇ ਆਪਣੇ ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਦਾ ਪ੍ਰਣ ਕਰੀਏ।”

Read More: ਕੁਲਤਾਰ ਸਿੰਘ ਸੰਧਵਾਂ ਨੇ ਟੈਕਸਲਾ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਵਿਦੇਸ਼

Scroll to Top