MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਗਰੁੱਪ ਹਾਊਸਿੰਗ ਸਾਈਟਾਂ ‘ਚ ਕਨਵੀਨੀਐਸ Shop’s ਦੀ ਚਾਰ ਦੀਵਾਰੀ ਦਾ ਚੁੱਕਿਆ ਮੁੱਦਾ

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਪ੍ਰਮੋਟਰਾਂ ਤੇ ਬਿਲਡਰਾਂ ਵਿਰੁੱਧ ਕੀ ਕਾਰਵਾਈ ਹੋਈ ?

9 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ‘ਗਮਾਡਾ (GMADA) ਵੱਲੋਂ ਨਿਲਾਮੀ ਰਾਹੀਂ ਵੇਚੀਆਂ ਗਈਆਂ ਗਰੁੱਪ ਹਾਊਸਿੰਗ ਸਾਈਟਾਂ ਵਿੱਚੋਂ ਦੋ ਪ੍ਰੋਜੈਕਟਾਂ ਦੇ ਪ੍ਰਮੋਟਰਾਂ ਨੇ ਸੜਕ ਦੇ ਬਰਮਾਂ (Road Berms) ‘ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਜਦੋਂ ਇਹ ਮੁੱਦਾ ਚੁੱਕਿਆ ਤਾਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਵਾਬ ਦਿੱਤਾ ਕਿ ਸਬੰਧਤ ਬਿਲਡਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਪੁੱਛਿਆ ਸੀ ਕਿ ਪਿਛਲੇ 10 ਸਾਲਾਂ ਦੌਰਾਨ ਨਿਲਾਮੀ ਰਾਹੀਂ ਵੇਚੀਆਂ ਗਈਆਂ ਗਰੁੱਪ ਹਾਊਸਿੰਗ ਸਾਈਟਾਂ ਵਿੱਚੋਂ ਕਿੰਨੇ ਪ੍ਰੋਜੈਕਟ ਅਜਿਹੇ ਹਨ, ਜਿਨ੍ਹਾਂ ਵਿੱਚ ਪ੍ਰਮੋਟਰਾਂ ਨੇ ਸਹੂਲਤਾਂ ਵਾਲੀਆਂ ਦੁਕਾਨਾਂ (Convenience Shops) ਨੂੰ ਚਾਰਦੀਵਾਰੀ ਦੇ ਅੰਦਰ ਰੱਖਣ ਦੀ ਬਜਾਏ ਮੁੱਖ ਸੜਕ ਵੱਲ ਕੱਢਿਆ ਹੈ ਅਤੇ ਸੜਕ ਦੇ ਕਿਨਾਰਿਆਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ ?

ਵਿਧਾਇਕ ਕੁਲਵੰਤ ਸਿੰਘ ਨੇ ਪੁੱਛਿਆ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕਾਰਵਾਈ ਹੋਈ ਹੈ ?

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਕੁੱਲ 10 ਗਰੁੱਪ ਹਾਊਸਿੰਗ ਸਾਈਟਾਂ ਦੀ ਨਿਲਾਮੀ ਕੀਤੀ ਗਈ ਸੀ। ਜਾਂਚ ਵਿੱਚ ਪਾਇਆ ਗਿਆ ਕਿ ਦੋ ਅਲਾਟੀਆਂ ਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ:

ਜੇ.ਐੱਮ.ਟੀ. ਹਾਊਸਿੰਗ ਪ੍ਰਾਈਵੇਟ ਲਿਮਟਿਡ (ਸੈਕਟਰ-82)

ਐੱਸ.ਏ. ਗਲੋਬਲ ਪ੍ਰਾਈਵੇਟ ਲਿਮਟਿਡ (ਸੈਕਟਰ-77)

ਇਨ੍ਹਾਂ ਬਿਲਡਰਾਂ ਨੇ ਸੜਕ ਦੇ ਬਰਮਾਂ ‘ਤੇ ਨਜਾਇਜ਼ ਕਬਜ਼ਾ ਕੀਤਾ ਹੈ, ਜਿਸ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

 

ਵਿਦੇਸ਼

Scroll to Top