ਮੀਂਹ ਦਾ ਅਲਰਟ

Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ

ਪੰਜਾਬ, 14 ਮਾਰਚ 2026: Punjab Weather News: ਮੌਸਮ ਵਿਭਾਗ ਨੇ ਅੱਜ (14 ਮਾਰਚ) ਤੋਂ ਅਗਲੇ ਚਾਰ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ‘ਚ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਲਗਭੱਗ 0.4 ਡਿਗਰੀ ਘੱਟ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 3.8 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਹਾਲਾਂਕਿ, ਸਾਰੇ ਜ਼ਿਲ੍ਹਿਆਂ ‘ਚ ਤਾਪਮਾਨ ਹੁਣ ਇਸ ਪੱਧਰ ਤੋਂ ਹੇਠਾਂ ਆ ਗਿਆ ਹੈ, ਜਦੋਂ ਕਿ ਪਹਿਲਾਂ ਕਈ ਥਾਵਾਂ ‘ਤੇ ਤਾਪਮਾਨ 35 ਡਿਗਰੀ ਤੱਕ ਪਹੁੰਚ ਗਿਆ ਸੀ।

ਪੱਛਮੀ ਗੜਬੜ ਅੱਜ ਤੋਂ ਸਰਗਰਮ

ਮੌਸਮ ਵਿਭਾਗ ਦੇ ਅਨੁਸਾਰ, ਅੱਜ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਜੋ ਸ਼ੁਰੂ ‘ਚ ਪਹਾੜੀ ਖੇਤਰਾਂ ਨੂੰ ਪ੍ਰਭਾਵਿਤ ਕਰੇਗਾ। ਇਸ ਕਾਰਨ, ਆਉਣ ਵਾਲੇ ਦਿਨਾਂ ‘ਚ ਮੌਸਮ ਬਦਲ ਸਕਦਾ ਹੈ, ਕੁਝ ਥਾਵਾਂ ‘ਤੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਇਲਾਕਿਆਂ ‘ਚ ਗਰਜ, ਬਿਜਲੀ ਡਿੱਗਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਸੱਤ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਤੱਕ ਘਟਣ ਦੀ ਉਮੀਦ ਹੈ।

ਸੂਬੇ ‘ਚ ਆਮ ਤੌਰ ‘ਤੇ ਮਾਰਚ ‘ਚ 11.9 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਇਸ ਵਾਰ ਹੁਣ ਤੱਕ ਸੂਬੇ ‘ਚ ਸਿਰਫ਼ 0.4 ਮਿਲੀਮੀਟਰ ਮੀਂਹ ਪਿਆ ਹੈ। ਇਸਦਾ ਮਤਲਬ ਹੈ ਕਿ ਪੰਜਾਬ ਭਰ ‘ਚ ਔਸਤ ਮੀਂਹ ਆਮ ਨਾਲੋਂ ਲਗਭਗ 97 ਫੀਸਦੀ ਘੱਟ ਰਹੀ ਹੈ।

Read More: Punjab Weather News: ਅੰਮ੍ਰਿਤਸਰ ‘ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗੜੇਮਾਰੀ, ਤਾਪਮਾਨ ‘ਚ ਗਿਰਾਵਟ

ਵਿਦੇਸ਼

Scroll to Top