ਪੰਜਾਬ, 14 ਮਾਰਚ 2026: ਮੋਗਾ ‘ਚ “ਬਦਲਾਅ ਰੈਲੀ” ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ‘ਆਪ’ ਕੋਲ ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਦੀ ਤਾਕਤ ਨਹੀਂ ਹੈ। ਕਾਂਗਰਸ ਅਤੇ ਅਕਾਲੀ ਦਲ ਪਹਿਲਾਂ ਵੀ ਸਨ। ਸਿਰਫ਼ ਭਾਜਪਾ ਹੀ ਨਸ਼ੇ ਨੂੰ ਰੋਕ ਸਕਦੀ ਹੈ। ਅਸੀਂ ਧਾਰਾ 370 ਨੂੰ ਹਟਾਉਣ ਦਾ ਵਾਅਦਾ ਕੀਤਾ ਸੀ ਅਤੇ ਅਸੀਂ ਕੀਤਾ ਵੀ ਹੈ। ਅਸੀਂ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਵਾਇਆ।
ਅਮਿਤ ਸ਼ਾਹ ਨੇ ਕਿਹਾ ਕਿ ਫਰਵਰੀ ‘ਚ ਸਾਨੂੰ ਮੌਕਾ ਦਿਓ ਅਤੇ ਦੋ ਸਾਲਾਂ ‘ਚ ਨਸ਼ਿਆਂ ਨੂੰ ਜੜ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ | ਗ੍ਰਹਿ ਮੰਤਰੀ ਨੇ ਕਿਹਾ ਕਿ “2024 ਦੀਆਂ ਲੋਕ ਸਭਾ ਚੋਣਾਂ ‘ਚ ਸਾਨੂੰ 19 ਪ੍ਰਤੀਸ਼ਤ ਵੋਟਾਂ ਮਿਲੀਆਂ। ਜਿੱਥੇ ਵੀ ਸਾਨੂੰ 19 ਫੀਸਦੀ ਵੋਟਾਂ ਮਿਲਦੀਆਂ ਹਨ, ਉੱਥੇ ਭਾਜਪਾ ਅਗਲੀ ਸਰਕਾਰ ਬਣਾਉਂਦੀ ਹੈ। ਇਹ ਕਈ ਭਾਰਤ ਦੇ ਮਣੀਪੁਰ ਸਮੇਤ ਹੋਰ ਸੂਬਿਆਂ ‘ਚ ਹੋਇਆ ਹੈ। ਹੁਣ ਪੰਜਾਬ ਦੀ ਵਾਰੀ ਹੈ।”
ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਚਾਹੁੰਦੇ ਹਾਂ, ਤਾਂ ਸਾਨੂੰ ਭਾਜਪਾ ਦੀ ਡਬਲ-ਇੰਜਣ ਸਰਕਾਰ ਦੀ ਲੋੜ ਪਵੇਗੀ। ਪੰਜਾਬ ਕਰਜ਼ੇ, ਨਸ਼ਿਆਂ, ਧਰਮ ਪਰਿਵਰਤਨ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦੇ ਆਤੰਕ ਨਾਲ ਤਬਾਹ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਦਯੋਗ ਪੰਜਾਬ ਛੱਡ ਰਹੇ ਹਨ।” ਕਿਸਾਨਾਂ ਦੀਆਂ ਗੱਲਾਂ ਨਹੀਂ ਸੁਣੀਆਂ ਜਾ ਰਹੀਆਂ। ਜੇਕਰ ਤੁਸੀਂ ਨੌਜਵਾਨਾਂ ਦੀ ਬੇਰੁਜ਼ਗਾਰੀ ਨੂੰ ਖਤਮ ਕਰਨਾ ਚਾਹੁੰਦੇ ਹੋ, ਤਾਂ ਭਾਜਪਾ ਪਾਰਟੀ ਨੂੰ ਇੱਕ ਮੌਕਾ ਦਿਓ।
ਅਮਿਤ ਸ਼ਾਹ ਨੇ ਕਿਹਾ ਕਿ ਅਮਰੀਕਾ ਨਾਲ ਵਪਾਰ ਸਮਝੌਤੇ ਸੰਬੰਧੀ ਵਿਰੋਧੀ ਪਾਰਟੀਆਂ ਅਤੇ ਰਾਹੁਲ ਗਾਂਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।
Read More: ਪੰਜਾਬ ‘ਚ ਅਕਾਲੀ ਦਲ-ਭਾਜਪਾ ਗੱਠਜੋੜ ਨਹੀਂ ਹੋਵੇਗਾ, 2027 ‘ਚ ਭਾਜਪਾ ਦੀ ਬਣੇਗੀ ਸਰਕਾਰ: ਅਮਿਤ ਸ਼ਾਹ




