Sonam Wangchuk Released

Sonam Wangchuk: ਸੋਨਮ ਵਾਂਗਚੁਕ ਨੂੰ ਜੋਧਪੁਰ ਦੀ ਕੇਂਦਰੀ ਜੇਲ੍ਹ ਤੋਂ ਕੀਤਾ ਰਿਹਾਅ

ਜੋਧਪੁਰ, 14 ਮਾਰਚ 2026: Sonam Wangchuk News: ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਨੂੰ ਜੋਧਪੁਰ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਇਹ ਰਿਹਾਈ ਕੇਂਦਰ ਸਰਕਾਰ ਵੱਲੋਂ ਵਾਂਗਚੁਕ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਨੂੰ ਹਟਾਉਣ ਤੋਂ ਬਾਅਦ ਹੋਈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਕੇ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਇਹ ਫੈਸਲਾ ਲੱਦਾਖ ‘ਚ ਸ਼ਾਂਤੀ ਅਤੇ ਸਥਿਰਤਾ ਦਾ ਮਾਹੌਲ ਬਣਾਉਣ ਲਈ ਲਿਆ ਗਿਆ ਸੀ। ਵਾਂਗਚੁਕ ਨੂੰ 26 ਸਤੰਬਰ, 2025 ਨੂੰ ਹਿਰਾਸਤ ‘ਚ ਲਿਆ ਗਿਆ ਸੀ।

ਜਿਕਰਯੋਗ ਹੈ ਕਿ ਲੱਦਾਖ ਨੂੰ ਰਾਜ ਦਾ ਦਰਜਾ ਦੇਣ ਅਤੇ ਸੰਵਿਧਾਨ ਦੀ ਛੇਵੀਂ ਸ਼ਡਿਊਲ ‘ਚ ਸ਼ਾਮਲ ਕਰਨ ਦੀ ਮੰਗ ਕਰਦੇ ਹੋਏ ਲੇਹ ‘ਚ ਵੱਡੇ ਵਿਰੋਧ ਪ੍ਰਦਰਸ਼ਨ ਹੋਏ ਸਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੇ ਨਾਲ ਹਿੰਸਾ ਹੋਈ, ਜਿਸ ਦੇ ਨਤੀਜੇ ਵਜੋਂ ਚਾਰ ਮੌਤਾਂ ਹੋਈਆਂ ਅਤੇ 45 ਤੋਂ ਵੱਧ ਜ਼ਖਮੀ ਹੋ ਗਏ, ਜਿਨ੍ਹਾਂ ‘ਚ 22 ਪੁਲਿਸ ਅਧਿਕਾਰੀ ਵੀ ਸ਼ਾਮਲ ਸਨ। ਹਿੰਸਾ ਤੋਂ ਬਾਅਦ, ਲੇਹ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ‘ਤੇ ਵਾਂਗਚੁਕ ਨੂੰ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ‘ਚ ਲਿਆ ਗਿਆ। ਬਾਅਦ ਵਿੱਚ ਉਸਨੂੰ ਰਾਜਸਥਾਨ ਦੇ ਜੋਧਪੁਰ ਦੀ ਇੱਕ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ।

ਲਦਾਖ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਕਿਹਾ ਕਿ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸੋਨਮ ਵਾਂਗਚੁਕ ਦੀ ਨਜ਼ਰਬੰਦੀ ਖਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਇੱਕ ਸਕਾਰਾਤਮਕ ਕਦਮ ਹੈ, ਜੋ ਲੱਦਾਖ ‘ਚ ਸ਼ਾਂਤੀ, ਸਥਿਰਤਾ ਅਤੇ ਆਪਸੀ ਵਿਸ਼ਵਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ‘ਚ ਮੱਦਦ ਕਰੇਗਾ।

ਵਾਂਗਚੁਕ ਦੀ ਨਜ਼ਰਬੰਦੀ ਨੂੰ ਰੱਦ ਕਰਦੇ ਹੋਏ, ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੇਂਦਰ ਸਰਕਾਰ ਲੱਦਾਖ ਵਿੱਚ ਸ਼ਾਂਤੀ, ਸਥਿਰਤਾ ਅਤੇ ਆਪਸੀ ਵਿਸ਼ਵਾਸ ਬਣਾਈ ਰੱਖਣ ਲਈ ਵਚਨਬੱਧ ਹੈ, ਜਿਸ ਨਾਲ ਸਾਰੇ ਹਿੱਸੇਦਾਰਾਂ ਨਾਲ ਅਰਥਪੂਰਨ ਅਤੇ ਰਚਨਾਤਮਕ ਗੱਲਬਾਤ ਸੰਭਵ ਹੋ ਸਕੇਗੀ। ਵਾਂਗਚੁਕ ਦੀ ਨਜ਼ਰਬੰਦੀ ਨੂੰ ਖਤਮ ਕਰਨ ਦਾ ਫੈਸਲਾ ਇਸੇ ਉਦੇਸ਼ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਸੀ।

Read More: ਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ‘ਤੇ ਲੱਗਿਆ NSA ਹਟਾਇਆ

ਵਿਦੇਸ਼

Scroll to Top