Gangsters te Vaar

ਪੰਜਾਬ ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 18 ਮਾਰਚ 2026: ਪੰਜਾਬ ਪੁਲਿਸ ਨੇ “ਗੈਂਗਸਟਰ ‘ਤੇ ਵਾਰ” ਦੇ 57ਵੇਂ ਦਿਨ ਨੇ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੁਆਰਾ ਪਛਾਣੇ ਅਤੇ ਮੈਪ ਕੀਤੇ ਗਏ 541 ਸਥਾਨਾਂ ‘ਤੇ ਛਾਪੇਮਾਰੀ ਕੀਤੀ।ਪੰਜਾਬ ਪੁਲਿਸ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ), ਪੰਜਾਬ ਨਾਲ ਪੂਰੇ ਤਾਲਮੇਲ ‘ਚ ਸੂਬੇ ਭਰ ‘ਚ ਵਿਸ਼ੇਸ਼ ਆਪ੍ਰੇਸ਼ਨ ਚਲਾ ਰਹੀਆਂ ਹਨ।

ਅੱਜ, 57ਵੇਂ ਦਿਨ ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਆਪ੍ਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 15,251 ਹੋ ਗਈ ਹੈ।

ਇਸ ਤੋਂ ਇਲਾਵਾ 97 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 59 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਆਪਣੀ ਨਸ਼ਾ ਵਿਰੋਧੀ ਮੁਹਿੰਮ, “ਯੁੱਧ ਨਸ਼ਿਆਂ ਵਿਰੁੱਧ” ਨੂੰ ਜਾਰੀ ਰੱਖਦੇ ਹੋਏ, 382ਵੇਂ ਦਿਨ, ਪੁਲਿਸ ਟੀਮਾਂ ਨੇ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 255 ਗ੍ਰਾਮ ਹੈਰੋਇਨ, 3 ਕਿਲੋ ਅਫੀਮ, 680 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 1,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 382 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 54,134 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 56 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।

Read More: ਪੰਜਾਬ ਵੱਲੋਂ ਰਾਜਸਥਾਨ ਸਰਕਾਰ ਕੋਲੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ: CM ਭਗਵੰਤ ਮਾਨ

ਵਿਦੇਸ਼

Scroll to Top