ਦੇਸ਼, 21 ਮਾਰਚ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਹੈ | ਪੰਜਾਬ ਸਰਕਾਰ ਨੇ ਕਾਰਵਾਈ ਅੰਮ੍ਰਿਤਸਰ ‘ਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਵਲੋਂ ਕੀਤੀ ਖ਼ੁਦਕੁਸ਼ੀ ਮਾਮਲੇ ‘ਚ ਕੀਤੀ ਹੈ | ਇਸਦੇ ਨਾਲ ਹੀ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਕਤ ਮਾਮਲੇ ‘ਚ ਕਿਸੇ ਤਰ੍ਹਾਂ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਗਗਨਦੀਪ ਨੇ ਇਸ ਲਈ ਕਥਿਤ ਤੌਰ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਗਗਨਦੀਪ ਸਿੰਘ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਵੀਡੀਓ ਬਣਾਈ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਗੰਭੀਰ ਦੋਸ਼ ਲਗਾਏ | ਇਸ ਮਗਰੋਂ ਉਕਤ ਵੀਡੀਓ ਵਾਇਰਲ ਹੋ ਗਈ | ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ |
Read More: ਮੋਹਾਲੀ ਪੁਲਿਸ ‘ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ




