ਪੰਜਾਬ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ

ਪੰਜਾਬ, 21 ਮਾਰਚ 2026: ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਹੈ | ਇਸ ਸੰਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ‘ਚ ਸੋਧ ‘ਤੇ ਵਿਚਾਰ-ਚਰਚਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਵਾਲੇ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ |

Read More: ਪੰਜਾਬ ‘ਚ ਕਾਨੂੰਨ ਵਿਵਸਥਾ ‘ਚ ਦੂਜੇ ਸੂਬਿਆਂ ਨਾਲੋਂ ਜ਼ਿਆਦਾ ਸੁਰੱਖਿਅਤ: CM ਭਗਵੰਤ ਮਾਨ

ਵਿਦੇਸ਼

Scroll to Top