ਦੇਸ਼, 25 ਮਾਰਚ 2026: ਪੱਛਮੀ ਏਸ਼ੀਆ ‘ਚ ਚੱਲ ਰਹੀ ਤਣਾਅਪੂਰਨ ਸਥਿਤੀ ਬਾਰੇ ਕੇਂਦਰ ਸਰਕਾਰ ਵੱਲੋਂ ਬੁਲਾਈ ਸਰਬ-ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ‘ਚ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨਾਲ ਜੁੜੇ ਸਾਰੇ ਪ੍ਰਮੁੱਖ ਮੰਤਰੀ ਸ਼ਾਮਲ ਹੋ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ। ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੌਜੂਦ ਹਨ। ਸਰਕਾਰ ਇਸ ਬੈਠਕ ਰਾਹੀਂ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇ ਰਹੀ ਹੈ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਭਾਗੀਦਾਰਾਂ ਨੂੰ ਪੱਛਮੀ ਏਸ਼ੀਆ ਦੀ ਸਥਿਤੀ, ਭਾਰਤ ਦੇ ਹਿੱਤਾਂ ਅਤੇ ਸੁਰੱਖਿਆ ਪਹਿਲੂਆਂ ਨੂੰ ਕਵਰ ਕਰਦੇ ਹੋਏ ਇੱਕ ਵਿਸਤ੍ਰਿਤ ਪੇਸ਼ਕਾਰੀ ਦੇਣਗੇ। ਵਿਰੋਧੀ ਧਿਰ ‘ਚ ਕਾਂਗਰਸ ਪ੍ਰਧਾਨ ਖੜਗੇ, ਰਾਹੁਲ ਗਾਂਧੀ ਸਮੇਤ ਕਾਂਗਰਸ ਤੋਂ ਤਾਰਿਕ ਅਨਵਰ ਅਤੇ ਮੁਕੁਲ ਵਾਸਨਿਕ, ਸਮਾਜਵਾਦੀ ਪਾਰਟੀ ਤੋਂ ਧਰਮਿੰਦਰ ਯਾਦਵ ਅਤੇ ਬੀਜੇਡੀ ਤੋਂ ਸਸਮਿਤ ਪਾਤਰਾ ਸ਼ਾਮਲ ਸਨ।
ਜੇਡੀਯੂ ਤੋਂ ਲੱਲਨ ਸਿੰਘ ਅਤੇ ਸੰਜੇ ਝਾਅ ਬੈਠਕ ‘ਚ ਸ਼ਾਮਲ ਹੋਏ। ਇਸ ਦੌਰਾਨ ਤੇ ਰਾਹੁਲ ਗਾਂਧੀ ਵੀ ਸ਼ਾਮਲ ਨਹੀਂ ਹੋਏ। ਬੈਠਕ ‘ਚ ਮੌਜੂਦਾ ਸਥਿਤੀ ਅਤੇ ਭਾਰਤ ਦੀ ਰਣਨੀਤੀ ਬਾਰੇ ਚਰਚਾ ਹੋ ਰਹੀ ਹੈ। ਬੈਠਕ ‘ਚ ਭਾਰਤ ਦੀ ਰਣਨੀਤੀ, ਨਾਗਰਿਕਾਂ ਦੀ ਸੁਰੱਖਿਆ ਅਤੇ ਹੋਰ ਕੂਟਨੀਤਕ ਪਹਿਲਕਦਮੀਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।
Read More: ਦੇਸ਼ ‘ਚ 100 ਨਵੇਂ ਹਵਾਈ ਅੱਡੇ ਤੇ 200 ਹੈਲੀਪੈਡ ਵਿਕਸਤ ਕਰਨ ਲਈ ਕੇਂਦਰ ਵੱਲੋਂ ₹30,640 ਕਰੋੜ ਦੀ ਮਨਜ਼ੂਰੀ



