Haryana news

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗੁਪਤ ਗਠਜੋੜ ਹੈ: CM ਨਾਇਬ ਸਿੰਘ ਸੈਣੀ

ਹਰਿਆਣਾ, 27 ਮਾਰਚ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਇੱਕ ਗੁਪਤ ਗਠਜੋੜ ਹੈ, ਪਰ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ‘ਚ ਲਿਆਉਣ ਦਾ ਫੈਸਲਾ ਕੀਤਾ ਹੈ।

ਨਾਇਬ ਸੈਣੀ ਨੇ ਇਸ ਗੱਲ ਪ੍ਰਗਟਾਵਾ ਬੀਤੇ ਦਿਨ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗੁਪਤ ਗਠਜੋੜ ਹੋਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਚੋਣਾਂ ਦੌਰਾਨ ਗੁਪਤ ਰੂਪ ‘ਚ ਇੱਕਜੁੱਟ ਹੋ ਜਾਂਦੀਆਂ ਹਨ, ਪਰ ਹਰ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਨਾਇਬ ਸਿੰਘ ਸੈਣੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦਾ ਵਾਅਦਾ ਕੀਤਾ ਹੈ, ਅਤੇ ਪੰਜਾਬ ਸੂਬਾ ਇਸ ‘ਚ ਪਿੱਛੇ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸੂਬੇ ਦੇ ਬਹਾਦਰ ਯੋਧਿਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਮਹੱਤਵਪੂਰਨ ਭੂਮਿਕਾ ਨਿਭਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਅਤੇ ਸੂਬੇ ਲਈ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਕਾਸ ਦੇ ਮਾਮਲੇ ‘ਚ ਹਮੇਸ਼ਾ ਹੀ ਨੰਬਰ ਇੱਕ ਸੂਬਾ ਰਿਹਾ ਹੈ, ਪਰ ਪਿਛਲੇ ਕੁਝ ਸਮੇਂ ਤੋਂ ਇਸ ਸੂਬੇ ਦੀ ਰਾਜਨੀਤੀ ਨੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਦਿੱਤਾ ਹੈ। ਪੰਜਾਬ ਵਿਕਾਸ ਦੇ ਮਾਮਲੇ ‘ਚ ਵੀ ਪਛੜ ਗਿਆ ਹੈ।

ਉਨ੍ਹਾਂ ਕਿਹਾ ਕਿ ਹੁਣ, ਪੰਜਾਬ ਦੇ ਲੋਕ ਕਾਂਗਰਸ ਅਤੇ ‘ਆਪ’ ਵਿਚਕਾਰ ਅੰਦਰੂਨੀ ਸਮਝੌਤੇ ਨੂੰ ਸਮਝ ਗਏ ਹਨ, ਇਸ ਲਈ ਇਸ ਵਾਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ, ਪੰਜਾਬ ਇੱਕ ਵਾਰ ਫਿਰ ਮੋਦੀ ਦੀ ਅਗਵਾਈ ‘ਚ ਵਿਕਾਸ ਦੇ ਰਾਹ ‘ਤੇ ਅੱਗੇ ਵਧੇਗਾ।

Read More: 28 ਮਾਰਚ ਨੂੰ ਅੰਬਾਲਾ ਛਾਉਣੀ ਰੇਲਵੇ ਸਟੇਸ਼ਨ ਤੋਂ ਅਯੋਧਿਆ ਲਈ ਚੱਲੇਗੀ ਵਿਸ਼ੇਸ਼ ਰੇਲਗੱਡੀ

ਵਿਦੇਸ਼

Scroll to Top