Punjab Rain Alert

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ 3 ਦਿਨ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ

ਪੰਜਾਬ, 28 ਮਾਰਚ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਛੇਤੀ ਹੀ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਮੌਸਮ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ‘ਚ ਗਰਜ-ਤੂਫਾਨ ਅਤੇ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਸਮੇਂ ਦੌਰਾਨ ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਪਿਛਲੇ 24 ਘੰਟਿਆਂ ‘ਚ ਤਾਪਮਾਨ 1.1 ਡਿਗਰੀ ਘੱਟ ਗਿਆ ਹੈ, ਜੋ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ‘ਚ ਸਭ ਤੋਂ ਵੱਧ ਤਾਪਮਾਨ 31.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਕਰੀਬ ਸਾਰੇ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਇਸ ਸਮੇਂ ਉੱਪਰਲੀ ਹਵਾ ‘ਚ ਇੱਕ ਟ੍ਰੈਫ਼ (ਘੱਟ-ਦਬਾਅ ਰੇਖਾ) ਦੇ ਰੂਪ ‘ਚ ਬਣੀ ਹੋਈ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, 28 ਤੋਂ 31 ਤਰੀਕ ਤੱਕ ਸੂਬੇ ‘ਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 29 ਅਤੇ 30 ਮਾਰਚ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ | ਅਗਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ।

ਇਸ ਤੋਂ ਬਾਅਦ ਅਗਲੇ ਦੋ ਦਿਨਾਂ ‘ਚ 2 ਤੋਂ 4 ਡਿਗਰੀ ਵਾਧਾ ਹੋਵੇਗਾ। ਫਿਰ ਅਗਲੇ ਦੋ ਦਿਨਾਂ ‘ਚ ਤਾਪਮਾਨ ‘ਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ 2 ਤੋਂ 4 ਡਿਗਰੀ ਹੋਰ ਵਾਧਾ ਹੋਵੇਗਾ।

Read More: ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਵਿਦੇਸ਼

Scroll to Top