ਅੰਮ੍ਰਿਤਸਰ, 28 ਮਾਰਚ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ | ਸ਼੍ਰੋਮਣੀ ਕਮੇਟੀ ਵੱਲੋਂ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਇਹ ਬਜਟ ਪੇਸ਼ ਕੀਤਾ ਗਿਆ। ਇਸ ਵਾਰ ਇਹ ਬਜਟ ‘ਚ ਪਿਛਲੇ ਸਾਲ ਦੇ ਮੁਕਾਬਲੇ 100.94 ਕਰੋੜ ਰੁਪਏ ਵੱਧ ਹੈ ਯਾਨੀ ਬਜਟ ਪਿਛਲੇ ਸਾਲ ਦੇ ਮੁਕਾਬਲੇ 7.28% ਫੀਸਦੀ ਵੱਧ ਹੈ |
ਬਜਟ ਸੈਸ਼ਨ ਅੰਮ੍ਰਿਤਸਰ ਦੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ‘ਚ ਅਰਦਾਸ ਨਾਲ ਸ਼ੁਰੂ ਹੋਇਆ ਸੀ। ਸ਼੍ਰੋਮਣੀ ਕਮੇਟੀ ਦੇ ਬਜਟ ‘ਚ ਧਾਰਮਿਕ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਲਈ ਸਹੂਲਤਾਂ ‘ਤੇ ਕੇਂਦ੍ਰਿਤ ਹੈ |
ਇਸ ਤੋਂ ਪਹਿਲਾਂ, ਕਮੇਟੀ ਦਾ ਬਜਟ ਸੈਸ਼ਨ ਅਰਦਾਸ ਨਾਲ ਸ਼ੁਰੂ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਰੇ ਮੈਂਬਰ ਇਸ ਮੌਕੇ ਮੌਜੂਦ ਸਨ। ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ ਅਤੇ ਬੈਠਕ ਦੇ ਸਫਲ ਸੰਚਾਲਨ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
Read More: ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ




