ਚੰਡੀਗੜ੍ਹ, 30 ਮਾਰਚ 2026: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 69ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 455 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਮੁਤਾਬਕ 69ਵੇਂ ਦਿਨ ਪੁਲਿਸ ਟੀਮਾਂ ਨੇ 162 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ | ਇਸਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,836 ਹੋ ਚੁੱਕੀ ਹੈ।
ਪੁਲਿਸ ਮੁਤਾਬਕ 54 ਵਿਅਕਤੀਆਂ ਖ਼ਿਲਾਫ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 107 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਅਪੀਲ ਕੀਤੀ ਹੈ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਪੁਲਿਸ ਦੇ ਅੰਕੜਿਆਂ ਮੁਤਾਬਕ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 394ਵੇਂ ਦਿਨ ਵੀ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 837 ਗ੍ਰਾਮ ਹੈਰੋਇਨ, 2.6 ਕਿਲੋ ਅਫੀਮ, 198 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 394 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,193 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਪੰਜਾਬ ਦੇ ਹੋਸਪਿਟੈਲਿਟੀ ‘ਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼




