ਪਟਿਆਲਾ 1 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀਆਰ ਟੀਸੀ ਦੇ ਮੁਲਾਜ਼ਮਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਯੋਜਨਾ ਇੱਕ ਅਹਿਮ ਕਦਮ ਹੈ। ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਬਲਵਿੰਦਰ ਸਿੰਘ ਝਾੜਵਾਂ (ਵਾਈਸ ਚੇਅਰਮੈਨ) ਵੀ ਮੌਜੂਦ ਸਨ।
ਬਲਤੇਜ ਪੰਨੂ ਨੇ ਦੱਸਿਆਕਿ ਪੀਆਰਟੀਸੀ (PRTC) ਨੂੰ ਇੱਕ ਪਰਿਵਾਰ ਵਜੋਂ ਮੰਨਦੇ ਹੋਏ, ਉਹ ਮੁਲਾਜ਼ਮਾਂ, ਚਾਹੇ ਉਹ ਸੇਵਾ ‘ਚ ਹਨ ਜਾਂ ਰਿਟਾਇਰ ਹੋ ਚੁੱਕੇ ਹਨ | ਉਨ੍ਹਾਂ ਲਈ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਹੈ। ਇਹ ਕੈਂਪ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਦੇ ਸਹਿਯੋਗ ਨਾਲ ਲਗਾਇਆ ਗਿਆ ਅਤੇ ਕੱਲ੍ਹ ਵੀ ਜਾਰੀ ਰਹੇਗਾ, ਤਾਂ ਜੋ ਵੱਧ ਤੋਂ ਵੱਧ ਮੁਲਾਜ਼ਮ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੈਲਥ ਕਾਰਡ ਬਣਾਏ ਜਾ ਰਹੇ ਹਨ, ਜਿਸ ਨਾਲ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਇਲਾਜ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਇਸ ‘ਚ ਸਾਰੇ ਟੈਸਟ ਵੀ ਸ਼ਾਮਲ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਲਗਭਗ 900 ਪ੍ਰਾਈਵੇਟ ਹਸਪਤਾਲ ਇਸ ਯੋਜਨਾ ਨਾਲ ਐਮਪੈਨਲ ਹਨ, ਜਦਕਿ ਸਰਕਾਰੀ ਹਸਪਤਾਲਾਂ ਵਿੱਚ ਵੀ ਇਹ ਸਹੂਲਤ ਉਪਲਬਧ ਹੈ।
ਬਲਤੇਜ ਪੰਨੂ ਨੇ ਦੱਸਿਆ ਕਿ ਹੁਣ ਤੱਕ ਕਰੀਬ 30 ਲੱਖ ਲੋਕ ਆਪਣੇ ਹੈਲਥ ਕਾਰਡ ਬਣਵਾ ਚੁੱਕੇ ਹਨ । ਉਨ੍ਹਾਂ ਨੇ ਕਿਹਾ ਕਿ ਯੋਜਨਾ ਦੇ ਲਾਗੂ ਕਰਨ ‘ਚ ਕੋਈ ਦਿੱਕਤ ਨਹੀਂ ਆ ਰਹੀ ਅਤੇ ਲੋਕ ਇਸਦਾ ਵੱਡੇ ਪੱਧਰ ‘ਤੇ ਲਾਭ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਮਾਡਲ ਸੂਬਾ ਬਣ ਗਿਆ ਹੈ ਜਿੱਥੇ ਲੋਕਾਂ ਨੂੰ ਕੈਸ਼ਲੈਸ ਅਤੇ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਵਿਦੇਸ਼ਾਂ ‘ਚ ਲੋਕ ਸਿੱਖਿਆ ਅਤੇ ਸਿਹਤ ਲਈ ਜਾਂਦੇ ਹਨ, ਪਰ ਹੁਣ ਪੰਜਾਬ ‘ਚ ਹੀ ਇਹ ਸਹੂਲਤਾਂ ਉਪਲਬਧ ਹਨ। ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਤੋਂ ਲੈ ਕੇ ਸਰਕਾਰੀ ਹਸਪਤਾਲਾਂ ਤੱਕ ਸਿਹਤ ਖੇਤਰ ‘ਚ ਵੱਡੇ ਸੁਧਾਰ ਕੀਤੇ ਹਨ।
ਐਡਵੋਕੇਟ ਹਰਪਾਲ ਜੁਨੇਜਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਸਿਹਤ ਕਾਰਡ ਸਿਰਫ ਇੱਕ ਕਾਰਡ ਨਹੀਂ, ਸਗੋਂ ਮੁਲਾਜ਼ਮਾਂ ਲਈ “ਸੰਜੀਵਨੀ ਬੂਟੀ” ਵਾਂਗ ਕੰਮ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ 30 ਲੱਖ ਤੋਂ ਵੱਧ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ, ਜੋ ਕਿ ਇਸ ਯੋਜਨਾ ਦੀ ਵੱਡੀ ਪਹੁੰਚ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ 65 ਲੱਖ ਪਰਿਵਾਰਾਂ ਦੇ ਹੈਲਥ ਕਾਰਡ ਤਿਆਰ ਹੋ ਜਾਣਗੇ। ਇਸ ਯੋਜਨਾ ਲਈ ਕੋਈ ਵੱਖਰੀ ਸ਼ਰਤ ਨਹੀਂ ਹੈ, ਸਿਰਫ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ।
ਇਸ ਦੌਰਾਨ ਬਿਕਰਮਜੀਤ ਸਿੰਘ ਸ਼ੇਰਗਿੱਲ (ਮੈਨੇਜਿੰਗ ਡਾਇਰੈਕਟਰ), ਨਵਦੀਪ ਕੁਮਾਰ (ਵਧੀਕ ਮੈਨੇਜਿੰਗ ਡਾਇਰੈਕਟਰ), ਮਨਿੰਦਰਪਾਲ ਸਿੰਘ ਸਿੱਧੂ (ਜੀ ਐਮ), ਜਤਿੰਦਰਪਾਲ ਸਿੰਘ ਗਰੇਵਾਲ (ਕਾਰਜਕਾਰੀ ਇੰਜੀਨੀਅਰ), ਅਮਨਵੀਰ ਸਿੰਘ ਟਿਵਾਣਾ (ਜੀ ਐਮ), ਮਹਿੰਦਰ ਮੋਹਨ ਸਿੰਘ, ਸੰਦੀਪ ਬੰਧੂ, ਗੱਜਣ ਸਿੰਘ, ਜਸਵਿੰਦਰ ਸਿੰਘ ਰਿੰਪਾ, ਰਾਹੁਲ ਮਹਿਤਾ,ਵਿਕੀ ਘਨੌਰ, ਗੁਰਵਿੰਦਰ ਐਂਗਹ ਸ਼ੰਟੀ, ਰਵਿੰਦਰ ਪਾਲ ਸਿੰਘ, ਪ੍ਰਿੰਸ ਲਾਂਬਾ, ਵੀਰਪਾਲ ਕੌਰ, ਸਿਮਰਨ ਗਰੇਵਾਲ, ਮੌਂਟੀ ਗਰੋਵਰ, ਨਵਨੀਤ ਰਾਜਬੀਰ ਸਿੰਘ ਚਾਹਲ, ਸ਼ੁਸ਼ੀਲ, ਅਮਿਤ ਵਿੱਕੀ, ਰਿਸ਼ਵ ਰਾਜਪੂਤ ਅਤੇ ਸ਼ੁਭਮ ਭਟਨਾਗਰ ਸਮੇਤ ਹੋਰ ਹਾਜ਼ਰ ਸਨ।
Read More: ਮੁੱਖ ਮੰਤਰੀ ਸਿਹਤ ਯੋਜਨਾ ਲਈ ਰਾਜਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ‘ਚ 19,000 ਆਸ਼ਾ ਵਰਕਰ ਸ਼ਾਮਲ ਹੋਏ




