Gangstran Te Vaar

ਪੰਜਾਬ ਪੁਲਿਸ ਦੀ ਸੂਬੇ ਦੀਆਂ 483 ਥਾਵਾਂ ‘ਤੇ ਛਾਪੇਮਾਰੀ, 198 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 03 ਅਪ੍ਰੈਲ 2026: ਪੰਜਾਬ ਪੁਲਿਸ ਨੇ ’ਗੈਂਗਸਟਰਾਂ ਤੇ ਵਾਰ’ ਦੇ 73ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਮੁਤਾਬਕ 73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ।

ਇਸ ਤੋਂ ਇਲਾਵਾ 72 ਵਿਅਕਤੀਆਂ ਖ਼ਿਲਾਫ ਇਹਤਿਆਤੀ ਕਾਰਵਾਈ ਕੀਤੀ, ਜਦੋਂ ਕਿ 106 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ। ਪੰਜਾਬ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਪੰਜਾਬ ਪੁਲਿਸ ਮੁਤਾਬਕ 398ਵੇਂ ਦਿਨ ਨਸ਼ਿਆਂ ਖ਼ਿਲਾਫ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜਾਰੀ ਰੱਖਦਿਆਂ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 6.3 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 3.5 ਕਿਲੋ ਭੁੱਕੀ, 421 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 398 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,806 ਹੋ ਗਈ ਹੈ। ਇਸਦੇ ਨਾਲ ਹੀ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਕਪੂਰਥਲਾ ਜ਼ਿਲ੍ਹੇ ‘ਚ ਦਿਨ-ਦਿਹਾੜੇ PRTC ਬੱਸ ‘ਚ ਲੁੱਟ ਵਰਦਾਤ, ਲੁਟੇਰੇ ਨਕਦੀ ਲੈ ਕੇ ਫ਼ਰਾਰ

ਵਿਦੇਸ਼

Scroll to Top