chandigarh blast case

ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਧ.ਮਾ.ਕੇ ਮਾਮਲੇ ‘ਚ 5 ਜਣੇ ਗ੍ਰਿਫਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 04 ਅਪ੍ਰੈਲ, 2026: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 37 ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦਾ ਮਾਮਲਾ ਸੁਲਝ ਗਿਆ ਹੈ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਪੰਜ ਜਣਿਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਇੱਕ ਗ੍ਰਨੇਡ ਅਤੇ ਹਥਿਆਰਾਂ ਦਾ ਇੱਕ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਚੰਡੀਗੜ੍ਹ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ। 1 ਅਪ੍ਰੈਲ ਨੂੰ ਚੰਡੀਗੜ੍ਹ ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਪਿੱਛੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ |

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ‘ਚ ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਸ਼ਾਮਲ ਹਨ। ਹਮਲੇ ਦੇ ਮੁੱਖ ਮੁਲਜ਼ਮ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਅਜੇ ਵੀ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਇੱਕ ਗ੍ਰਨੇਡ, ਕੁਝ ਕਾਰਤੂਸ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਇਹ ਪੂਰੀ ਸਾਜ਼ਿਸ਼ ਪੁਰਤਗਾਲ ਅਤੇ ਜਰਮਨੀ ‘ਚ ਸਥਿਤ ਹੈਂਡਲਰਾਂ ਨਾਲ ਜੁੜੀ ਹੋਈ ਹੈ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਡੀਜੀਪੀ ਦੇ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪੂਰਾ ਮਾਡਿਊਲ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜਿਆ ਹੋਇਆ ਸੀ। ਇਹ ਨੈੱਟਵਰਕ ਵਿਦੇਸ਼ਾਂ ‘ਚ ਸਥਿਤ ਹੈਂਡਲਰਾਂ ਦੁਆਰਾ ਚਲਾਇਆ ਜਾਂਦਾ ਸੀ, ਜਿਨ੍ਹਾਂ ਦੇ ਟਿਕਾਣੇ ਪੁਰਤਗਾਲ ਅਤੇ ਜਰਮਨੀ ‘ਚ ਦੱਸੇ ਜਾਂਦੇ ਹਨ।

ਪੁਲਿਸ ਮੁਤਾਬਕ ਜਾਂਚ ‘ਚ ਇਹ ਵੀ ਖੁਲਾਸਾ ਹੋਇਆ ਕਿ ਮੁਲਜ਼ਮ ਇੱਕ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ, ਜਿਸ ‘ਚ ਵੱਖ-ਵੱਖ ਪੱਧਰਾਂ ‘ਤੇ ਕਈ ਵਿਅਕਤੀ ਸ਼ਾਮਲ ਸਨ, ਹਰੇਕ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸਨ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਂਡ ਗ੍ਰਨੇਡ, ਹਥਿਆਰਾਂ ਅਤੇ ਕਾਰਤੂਸ ਦੀ ਇੱਕ ਖੇਪ ਮੁਲਜ਼ਮਾਂ ਨੂੰ ਪਹੁੰਚਾਈ ਗਈ ਸੀ। ਇਸ ਖੇਪ ਨੂੰ ਫਿਰ ਕਈ ਵਿਅਕਤੀਆਂ ਰਾਹੀਂ ਭੇਜਿਆ ਗਿਆ ਅਤੇ ਅੰਤ ‘ਚ ਹਮਲੇ ਦੇ ਮੁਲਜ਼ਮਾਂ ਤੱਕ ਪਹੁੰਚਾਇਆ ਗਿਆ।

ਇਹ ਦੱਸਿਆ ਜਾਂਦਾ ਹੈ ਕਿ ਪੂਰੇ ਹਮਲੇ ਦੀ ਯੋਜਨਾ ਬਲਜੋਤ ਸਿੰਘ ਉਰਫ ਜੋਤ, ਜੋ ਕਿ ਪੁਰਤਗਾਲ ‘ਚ ਸਥਿਤ ਇੱਕ ਹੈਂਡਲਰ ਹੈ, ਦੇ ਨਿਰਦੇਸ਼ਾਂ ਹੇਠ ਬਣਾਈ ਗਈ ਸੀ ਅਤੇ ਇਸਨੂੰ ਅੰਜਾਮ ਦਿੱਤਾ ਗਿਆ ਸੀ।

Read More: ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਧ.ਮਾ.ਕੇ ਮਾਮਲੇ ‘ਚ 5 ਜਣੇ ਗ੍ਰਿਫਤਾਰ, ਹਥਿਆਰ ਬਰਾਮਦ

ਵਿਦੇਸ਼

Scroll to Top