Safidon gas tragedy

ਸਫੀਦੋਂ ਗੈਸ ਦੁਖਾਂਤ ਦੇ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕੇਗੀ ਸਰਕਾਰ: CM ਨਾਇਬ ਸਿੰਘ ਸੈਣੀ

ਹਰਿਆਣਾ, 05 ਅਪ੍ਰੈਲ 2026: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ‘ਚ ਵਾਪਰੇ ਸਫੀਦੋਂ ਗੈਸ ਦੁਖਾਂਤ ‘ਚ ਮਾਰੇ ਲੋਕਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਦੇ ਘਰ ਜਾ ਕੇ ਦੁੱਖ ਵੰਡਾਇਆ | ਮੁੱਖ ਮੰਤਰੀ ਨੇ ਪਰਿਵਾਰਾਂ ਨੂੰ ਦਿਲਾਸਾ ਦਿੱਤਾ ਅਤੇ ਕਿਹਾ ਅਜਿਹੀ ਦੁਖਦਾਈ ਘਟਨਾ ਕਿਸੇ ਨਾਲ ਵੀ ਨਾ ਵਾਪਰੇ |

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰਾਂ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਪੀੜਤਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬੱਚਿਆਂ ਦੀ ਪੜ੍ਹਾਈ ਅਤੇ ਜ਼ਖਮੀਆਂ ਦੇ ਇਲਾਜ ਦਾ ਖਰਚਾ ਚੁੱਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤਾਂ ਨੂੰ ਪੂਰਾ ਇਨਸਾਫ਼ ਮਿਲੇਗਾ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Read More: ਹਰਿਆਣਾ ਬੋਰਡਾਂ ਤੇ ਨਿਗਮਾਂ ‘ਚ ਸਾਰੀਆਂ ਖਾਲੀ ਗਰੁੱਪ-ਡੀ ਅਸਾਮੀਆਂ ‘ਤੇ ਹੋਵੇਗੀ ਭਰਤੀ

ਵਿਦੇਸ਼

Scroll to Top