ਹਰਿਆਣਾ, 06 ਅਪ੍ਰੈਲ, 2026: ਮੋਹਾਲੀ ਅਦਾਲਤ, ਫਿਰੋਜ਼ਪੁਰ ‘ਚ ਅਦਾਲਤੀ ਕੰਪਲੈਕਸ ਅਤੇ ਅੰਮ੍ਰਿਤਸਰ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਵੀ ਧਮਕੀ ਦਿੱਤੀ ਹੈ। ਮੋਹਾਲੀ ਅਦਾਲਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਦੁਪਹਿਰ 3 ਵਜੇ ਤੱਕ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਦੂਜੇ ਪਾਸੇ ਚੰਡੀਗੜ੍ਹ ਅਤੇ ਜਲੰਧਰ ‘ਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੱਜ ਈਮੇਲ ਰਾਹੀਂ ਆਈ। ਇਸ ਤੋਂ ਬਾਅਦ, ਪ੍ਰਸ਼ਾਸਨ ਅਤੇ ਪੁਲਿਸ ਹਰਕਤ ‘ਚ ਆ ਗਈ, ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸਾਵਧਾਨੀ ਵਜੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਸੀ।
ਈਮੇਲ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਰਵਿੰਦ ਕੇਜਰੀਵਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਪੁਲਿਸ ਵੱਲੋਂ ਬੰਬ ਸਕੁਐਡ ਅਤੇ ਡੌਗ ਸਕੁਐਡ ਦੀ ਮੱਦਦ ਨਾਲ ਤਲਾਸ਼ੀ ਲਈ ਜਾ ਰਹੀ ਹੈ। ਈਮੇਲ ਭੇਜਣ ਵਾਲੇ ਨੇ ਖਾ.ਲਿ.ਸ.ਤਾ.ਨ ਨੈਸ਼ਨਲ ਆਰਮੀ ਦਾ ਪਤਾ ਲਿਖਿਆ ਹੈ। ਚੰਡੀਗੜ੍ਹ ਦੇ ਸੈਕਟਰ 41, ਸੈਕਟਰ 32, ਸੈਕਟਰ 47 ਅਤੇ ਸੈਕਟਰ 45 ‘ਚ ਸਥਿਤ ਸਕੂਲਾਂ ਨੂੰ ਇਹ ਧਮਕੀ ਭਰੀ ਈਮੇਲ ਮਿਲੀ ਹੈ। ਇਸ ਤੋਂ ਬਾਅਦ, ਪੁਲਿਸ ਟੀਮਾਂ ਨੇ ਸਕੂਲ ਨੂੰ ਖਾਲੀ ਕਰਵਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ।
ਪੁਲਿਸ ਸਕੂਲਾਂ ਦੇ ਅੰਦਰ ਅਤੇ ਆਲੇ-ਦੁਆਲੇ ਵੀ ਤਲਾਸ਼ੀ ਲੈ ਰਹੀ ਹੈ। ਕਿਸੇ ਵੀ ਸੰਭਾਵੀ ਖ਼ਤਰੇ ਨੂੰ ਟਾਲਣ ਲਈ ਸਾਰੀਆਂ ਸ਼ੱਕੀ ਵਸਤੂਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
Read More: Jalandhar News: ਜਲੰਧਰ ਦੇ ਕਈਂ ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ




