ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਤੇ ਚੇਅਰਪਰਸਨ ਪ੍ਰਭਜੋਤ ਕੌਰ ਨੇ ਮੋਹਾਲੀ ਦੇ ਪੰਚਾਂ-ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਵੰਡੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 09 ਅਪ੍ਰੈਲ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 79 ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਮੌਜੂਦਗੀ ‘ਚ ਵਿਕਾਸ ਕਾਰਜਾਂ ਲਈ ਪੰਚਾਂ ਅਤੇ ਸਰਪੰਚਾਂ ਨੂੰ ਕੁੱਲ 1 ਕਰੋੜ ਰੁਪਏ ਦੇ ਚੈੱਕ ਵੰਡੇ।

ਜਿਕਰਯੋਗ ਹੈ ਕਿ ਇਹ ਰਕਮ “ਪੀਐਮ.05-ਯੂਨਾਈਟਡ ਫੰਡਜ਼ ਆਫ ਡਿਸਟ੍ਰਿਕਟ ਪਲਾਨਿੰਗ ਕਮੇਟੀ” ਦੀ ਵਿਸ਼ੇਸ਼ ਯੋਜਨਾ ਤਹਿਤ ਸਾਲ 2025-26 ਲਈ ਜਾਰੀ ਕੀਤੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲਕੇ’ਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਹਲਕੇ ‘ਚ ਵੱਡੇ ਪੱਧਰ ‘ਤੇ ਖੇਡ ਦੇ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਸਕੂਲਾਂ ‘ਚ ਨਵੇਂ ਕਲਾਸਰੂਮ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਔਰਤਾਂ ਲਈ ਵੱਖ-ਵੱਖ ਯੋਜਨਾਵਾਂ ਲਈ ਰਜਿਸਟ੍ਰੇਸ਼ਨ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਨਹੀਂ ਦਿੱਤੀ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦੁਬਾਰਾ “ਰੰਗਲਾ ਪੰਜਾਬ” ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ ‘ਚ ਵੱਖ-ਵੱਖ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਚ ਇੰਟਰਲਾਕ ਟਾਈਲਾਂ, ਕਮਿਊਨਿਟੀ ਸੈਂਟਰ, ਓਪਨ ਜਿੰਮ, ਸ਼ਮਸ਼ਾਨਘਾਟਾਂ ਦੀ ਮੁਰੰਮਤ, ਧਰਮਸ਼ਾਲਾਵਾਂ ਦੀ ਮੁਰੰਮਤ, ਪੰਚਾਇਤ ਘਰਾਂ ਦੀ ਮੁਰੰਮਤ ਅਤੇ ਪਾਰਕਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ।

ਇਸ ਮੌਕੇ ਆਪਣੇ ਸੰਬੋਧਨ ‘ਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਭਵਿੱਖ ‘ਚ ਵੀ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਇਸ ਸਮਾਗਮ ‘ਚ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ‘ਚ ਗੋਵਿੰਦਰ ਮਿੱਤਲ (ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ), ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਅਤੇ ਵੱਡੀ ਗਿਣਤੀ ‘ਚ ਪੰਚ, ਸਰਪੰਚ ਅਤੇ ਹੋਰ ਪਤਵੰਤੇ ਸ਼ਾਮਲ ਸਨ।

Read More: MP ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਕ੍ਰਾਈਸਟ ਚਰਚ-ਸੀਐਨਆਈ ਵਿਖੇ ਈਸਾਈ ਭਾਈਚਾਰੇ ਦੇ ਨਾਲ ਮਨਾਇਆ ਈਸਟਰ ਦਾ ਤਿਓਹਾਰ

ਵਿਦੇਸ਼

Scroll to Top