ਮਥੁਰਾ, 10 ਅਪ੍ਰੈਲ 2026: ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ‘ਚ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੇ ਹਾਦਸੇ ‘ਤੇ ਉੱਤਰ ਪ੍ਰਦੇਸ਼ ਦੇ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵਿੱਟਰ ‘ਤੇ ਲਿਖਿਆ, “ਮਥੁਰਾ ਜ਼ਿਲ੍ਹੇ ‘ਚ ਕਿਸ਼ਤੀ ਪਲਟਣ ਵਾਲੀ ਘਟਨਾ ‘ਚ ਜਾਨ ਦਾ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ।
ਉਨ੍ਹਾਂ ਕਿਹਾ ਕਿ ਮੈਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਅਤੇ ਬਚਾਅ ਅਤੇ ਰਾਹਤ ਕਾਰਜ ਕਰਨ ਅਤੇ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੈਂ ਭਗਵਾਨ ਅੱਗੇ ਵਿਛੜੀਆਂ ਆਤਮਾਵਾਂ ਨੂੰ ਮੁਕਤੀ, ਦੁਖੀ ਪਰਿਵਾਰਾਂ ਨੂੰ ਇਸ ਭਾਰੀ ਨੁਕਸਾਨ ਨੂੰ ਸਹਿਣ ਦੀ ਸ਼ਕਤੀ ਅਤੇ ਜ਼ਖਮੀਆਂ ਨੂੰ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਥੁਰਾ ਕਿਸ਼ਤੀ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮਥੁਰਾ ‘ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”
ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਕੇਸੀ ਘਾਟ ‘ਤੇ ਇੱਕ ਪੋਂਟੂਨ ਪੁਲ ਨਾਲ ਟਕਰਾ ਗਈ ਅਤੇ ਯਮੁਨਾ ਨਦੀ ‘ਚ ਪਲਟ ਗਈ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਸਾਂਝੇ ਤੌਰ ‘ਤੇ ਇੱਕ ਵਿਸ਼ਾਲ ਬਚਾਅ ਕਾਰਜ ਸ਼ੁਰੂ ਕੀਤਾ। ਗੋਤਾਖੋਰ ਯਮੁਨਾ ਦੇ ਡੂੰਘੇ ਪਾਣੀਆਂ ‘ਚ ਡੁੱਬੇ ਲੋਕਾਂ ਦੀ ਭਾਲ ਕਰ ਰਹੇ ਹਨ।
Read More: ਮਥੁਰਾ ‘ਚ ਯਮੁਨਾ ਨਦੀ ਹਾਦਸੇ ‘ਤੇ CM ਭਗਵੰਤ ਸਿੰਘ ਮਾਨ ਨੇ ਦੁੱਖ ਜਤਾਇਆ




