ਚੰਡੀਗੜ੍ਹ, 14 ਅਪ੍ਰੈਲ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 84ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 566 ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ 84ਵੇਂ ਦਿਨ ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ। ਇਸ ਤੋਂ ਇਲਾਵਾ, ਛੇ ਹਥਿਆਰਾਂ ਸਮੇਤ ਫੜੇ ਗਏ 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 126 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਅਪੀਲ ਕੀਤੀ ਹੈ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 409ਵੇਂ ਦਿਨ ਵੀ ਜਾਰੀ ਰੱਖੀ ਹੈ, ਮੰਗਲਵਾਰ ਨੂੰ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.4 ਕਿਲੋਗ੍ਰਾਮ ਹੈਰੋਇਨ, 5.4 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਭੁੱਕੀ, 558 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.91 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 409 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,829 ਹੋ ਗਈ ਹੈ। ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।




