ਮੌਸਮ ਖੁਸ਼ਕ

Punjab Weather News: ਪੰਜਾਬ ‘ਚ ਗਰਮੀ ਵਧੀ, 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ

ਪੰਜਾਬ, 18 ਅਪ੍ਰੈਲ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਹਾਲਾਂਕਿ, ਕਈ ਇਲਾਕਿਆਂ ‘ਚ ਬੱਦਲਵਾਈ ਕਾਰਨ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਗਿਰਾਵਟ ਆਈ ਹੈ। ਸੂਬੇ ਭਰ ‘ਚ ਤਾਪਮਾਨ 2.3 ਡਿਗਰੀ ਸੈਲਸੀਅਸ ਡਿੱਗ ਗਿਆ ਹੈ ਅਤੇ ਹੁਣ ਆਮ ਦੇ ਨੇੜੇ-ਤੇੜੇ ਹੈ। ਸਭ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਫਰੀਦਕੋਟ ‘ਚ ਦਰਜ ਕੀਤਾ ਗਿਆ।

ਚੰਡੀਗੜ੍ਹ ਦਾ ਤਾਪਮਾਨ 1.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਇਸ ਦੌਰਾਨ, ਫਾਜ਼ਿਲਕਾ ਦੇ ਜਲਾਲਾਬਾਦ ‘ਚ ਕਣਕ ਦੀ ਫਸਲ ਨੂੰ ਅੱਗ ਲੱਗ ਗਈ। ਲਗਭਗ 15 ਏਕੜ ਫਸਲ ਨੂੰ ਨੁਕਸਾਨ ਪਹੁੰਚਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਸ਼ੱਕ ਹੈ।

ਪਿਛਲੇ 24 ਘੰਟਿਆਂ ‘ਚ ਪਏ ਮੀਂਹ ਦੇ ਸੰਬੰਧ ‘ਚ ਸਿਰਫ ਅੰਮ੍ਰਿਤਸਰ ‘ਚ ਹੀ ਬਹੁਤ ਹਲਕਾ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਬਾਕੀ ਸਾਰੇ ਜ਼ਿਲ੍ਹੇ ਪੂਰੀ ਤਰ੍ਹਾਂ ਸੁੱਕੇ ਰਹੇ, ਕੋਈ ਮੀਂਹ ਦਰਜ ਨਹੀਂ ਕੀਤੀ ਗਈ। ਹਾਲਾਂਕਿ, ਬੱਦਲਵਾਈ ਕਾਰਨ ਤਾਪਮਾਨ ‘ਚ ਕਮੀ ਆਈ ਹੈ।

ਸ਼ਨੀਵਾਰ ਨੂੰ ਕਿਸੇ ਵੀ ਮੀਂਹ ਜਾਂ ਗਰਜ-ਤੂਫ਼ਾਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ, 19 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ, ਸੂਬੇ ਦੇ 13 ਜ਼ਿਲ੍ਹਿਆਂ ‘ਚ ਤਾਪਮਾਨ 33 ਡਿਗਰੀ ਤੋਂ 38 ਡਿਗਰੀ ਦੇ ਵਿਚਕਾਰ ਰਿਹਾ। ਸਾਰੇ ਜ਼ਿਲ੍ਹਿਆਂ ‘ਚ ਤਾਪਮਾਨ ਡਿੱਗਿਆ। ਅੰਮ੍ਰਿਤਸਰ ‘ਚ ਸਭ ਤੋਂ ਵੱਧ 3.2 ਡਿਗਰੀ ਦੀ ਗਿਰਾਵਟ ਦਰਜ ਕੀਤੀ | ਜਿਸ ਨਾਲ ਤਾਪਮਾਨ 34.8 ਡਿਗਰੀ ਰਿਹਾ। ਲੁਧਿਆਣਾ ‘ਚ 36.6 ਡਿਗਰੀ ਤਾਪਮਾਨ 3.0 ਡਿਗਰੀ ਦੀ ਗਿਰਾਵਟ ਦਰਜ ਕੀਤਾ। ਪਟਿਆਲਾ ‘ਚ 37.3 ਡਿਗਰੀ ਤਾਪਮਾਨ ਨਾਲ 2.2 ਡਿਗਰੀ ਅਤੇ ਬਠਿੰਡਾ ‘ਚ 37.6 ਡਿਗਰੀ ਤਾਪਮਾਨ ਨਾਲ 2.8 ਡਿਗਰੀ ਦੀ ਗਿਰਾਵਟ ਦਰਜ ਕੀਤੀ।

Read More: ਮੌਸਮ: ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ, ਕੁਝ ਜ਼ਿਲ੍ਹਿਆਂ ‘ਚ ਪੈ ਸਕਦਾ ਮੀਂਹ

ਵਿਦੇਸ਼

Scroll to Top