Amritsar News

ਅੰਮ੍ਰਿਤਸਰ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰ ਮਾਡਿਊਲ ਦਾ ਪਰਦਾਫਾਸ਼, 3 ਜਣੇ ਕਾਬੂ

ਅੰਮ੍ਰਿਤਸਰ, 20 ਅਪ੍ਰੈਲ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦੀ ਖੇਤਰ ਅਤੇ ਮੱਧ ਪ੍ਰਦੇਸ਼ ਨਾਲ ਜੁੜੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਛੇ ਪਿਸਤੌਲ (ਇੱਕ PX5 .30 ਬੋਰ, ਤਿੰਨ .32 ਬੋਰ, ਅਤੇ ਦੋ .30 ਬੋਰ) ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕਸ਼ਮੀਰ ਐਵੇਨਿਊ ਦੇ ਰਹਿਣ ਵਾਲੇ ਦੀਪਕ ਸਿੰਘ ਉਰਫ਼ ਦੀਪੂ (22 ਸਾਲ), ਅੰਮ੍ਰਿਤਸਰ ਦੇ ਨਰਾਇਣਗੜ੍ਹ ਦੇ ਰਹਿਣ ਵਾਲੇ ਅਰੁਣ ਕੁਮਾਰ ਉਰਫ਼ ਸਾਬੂ (26); ਅਤੇ ਕਪੂਰਥਲਾ ਦੇ ਰੇਹਾਨਾ ਜੱਟਾਂ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29), ਵਜੋਂ ਹੋਈ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ‘ਚ ਸਨ। ਇਨ੍ਹਾਂ ਵਿਅਕਤੀਆਂ ਰਾਹੀਂ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕੀਤੀ ਜਾਂਦੀ ਸੀ ਅਤੇ ਪੰਜਾਬ ਭਰ ਦੇ ਅਪਰਾਧੀਆਂ ਨੂੰ ਸਪਲਾਈ ਕੀਤੀ ਜਾਂਦੀ ਸੀ।

ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਅਤੇ ਪਿੱਛੇ ਲਿੰਕਾਂ ਦੀ ਜਾਂਚ ਕਰ ਰਹੀ ਹੈ।

Read More: ਹੁਸ਼ਿਆਰਪੁਰ ‘ਚ ਗੈਰ-ਕਾਨੂੰਨੀ ਹਥਿਆਰ ਤੇ ਨਸ਼ੀਲੇ ਪਦਾਰਥਾਂ ਸਣੇ 4 ਜਣੇ ਗ੍ਰਿਫਤਾਰ

ਵਿਦੇਸ਼

Scroll to Top