Sharad Pawar Health Issue

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਹਸਪਤਾਲ ‘ਚ ਦਾਖਲ

ਮੁੰਬਈ, 21 ਅਪ੍ਰੈਲ 2026: Sharad Pawar Health Issue: ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਪ੍ਰਧਾਨ ਸ਼ਰਦ ਪਵਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਿਹਤ ਜਾਂਚ ਲਈ ਮੁੰਬਈ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਖਬਰਾਂ ਹਨ ਕਿ ਮੰਗਲਵਾਰ ਨੂੰ ਦੱਸਿਆ ਕਿ 85 ਸਾਲਾ ਸਾਬਕਾ ਕੇਂਦਰੀ ਮੰਤਰੀ ਨੂੰ ਦੋ ਦਿਨ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਆਏ ਪਵਾਰ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਸਨ। ਇਸ ਤੋਂ ਪਹਿਲਾਂ, ਪਵਾਰ ਨੂੰ ਇਸ ਸਾਲ ਫਰਵਰੀ ‘ਚ ਦੋ ਵਾਰ ਪੁਣੇ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਅਨੁਸਾਰ, ਫਰਵਰੀ ‘ਚ ਛਾਤੀ ‘ਚ ਇਨਫੈਕਸ਼ਨ ਅਤੇ ਡੀਹਾਈਡਰੇਸ਼ਨ ਦੀ ਸ਼ਿਕਾਇਤ ਤੋਂ ਬਾਅਦ ਡਾਕਟਰਾਂ ਤੋਂ ਉਨ੍ਹਾਂ ਨੇ ਸਲਾਹ ਲਈ ਸੀ।

Read More: ਰਾਹੁਲ ਗਾਂਧੀ ਕਾਂਗਰਸ ਪਾਰਟੀ ਨਹੀਂ ਚਲਾ ਸਕਦੇ, ਪ੍ਰਿਯੰਕਾ ਗਾਂਧੀ ਨੂੰ ਮਿਲੇ ਕਮਾਨ: ਤੇਜ ਪ੍ਰਤਾਪ ਯਾਦਵ

ਵਿਦੇਸ਼

Scroll to Top