ਪੰਜਾਬ ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਵੱਲੋਂ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ‘ਚ 10 ਜਣੇ ਗ੍ਰਿਫਤਾਰ

ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਮਾਮਲਿਆਂ ‘ਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ |

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ।

ਵਿਜੀਲੈਂਸ ਬਿਊਰੋ ਮੁਤਾਬਕ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ‘ਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਅਤੇ ਸਰਕਾਰੀ ਅਧਿਕਾਰੀ ਖ਼ਿਲਾਫ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਹੈ। ਬੁਲਾਰੇ ਨੇ ਕਿਹਾ ਕਿ 34 ਮੁਲਜ਼ਮਾਂ ਖ਼ਿਲਾਫ 4 ਅਪਰਾਧਿਕ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ‘ਚ 26 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਵਿਜੀਲੈਂਸ ਬਿਊਰੋ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ‘ਚ 5 ਵਿਅਕਤੀਆਂ ਨੂੰ ਦੋਸ਼ੀ ਠਹਿਰਉਂਦਿਆਂ 4 ਸਾਲ ਤੋਂ 5 ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਤੋਂ 30 ਹਜ਼ਾਰ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ ।

Read More: Punjab Vigilance Chief: ਪੰਜਾਬ ਸਰਕਾਰ ਵੱਲੋਂ ਨਵੇਂ ਵਿਜੀਲੈਂਸ ਚੀਫ਼ ਦੀ ਕੀਤੀ ਨਿਯੁਕਤੀ

ਵਿਦੇਸ਼

Scroll to Top