Lawrence of Punjab

ਵੈੱਬ ਸੀਰੀਜ਼ ‘ਲਾਰੈਂਸ ਆਫ਼ ਪੰਜਾਬ’ ਖ਼ਿਲਾਫ ਰਾਜਾ ਵੜਿੰਗ ਵੱਲੋਂ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ

ਪੰਜਾਬ, 22 ਅਪ੍ਰੈਲ 2026: ਨਵੀਂ ਦਸਤਾਵੇਜ਼ੀ ਫਿਲਮ “ਲਾਰੈਂਸ ਆਫ਼ ਪੰਜਾਬ” ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ | ਹੁਣ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦਸਤਾਵੇਜ਼ੀ ਫਿਲਮ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ |

ਰਾਜਾ ਵੜਿੰਗ ਨੇ ਇਸ ਪਟੀਸ਼ਨ ਰਾਹੀਂ ਦਸਤਾਵੇਜ਼ੀ ਫਿਲਮ “ਲਾਰੈਂਸ ਆਫ਼ ਪੰਜਾਬ” ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ। ਹੁਣ ਇਸ ਮਾਮਲੇ ‘ਤੇ ਹਾਈ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ 27 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ। ਇਸਤੋਂ ਪਹਿਲਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਸ ਦਸਤਾਵੇਜ਼ੀ ਫਿਲਮ ਦਾ ਸਖ਼ਤ ਵਿਰੋਧ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ “ਸਰਕਾਰ ਨੂੰ ਅਜਿਹੀਆਂ ਫਿਲਮਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਅਪਰਾਧ ਚੁਣਨ ਵਾਲਿਆਂ ਦੀ ਵਡਿਆਈ ਕਰਨਾ ਬਿਲਕੁਲ ਗਲਤ ਹੈ।” ਬਲਕੌਰ ਸਿੰਘ ਨੇ ਕਿਹਾ, “ਗੈਂਗਸਟਰਾਂ ਨੂੰ ਹੀਰੋ ਵਜੋਂ ਦਰਸਾਇਆ ਜਾ ਰਿਹਾ ਹੈ, ਜੋ ਨੌਜਵਾਨਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ।

Read More: ਦਸਤਾਵੇਜ਼ੀ ਫਿਲਮ Lawrence of Punjab ਨੂੰ ਲੈ ਕੇ ਵਧਿਆ ਵਿਵਾਦ, ਮੂਸੇਵਾਲਾ ਦੇ ਪਿਤਾ ਨੇ ਸਰਕਾਰ ‘ਤੇ ਚੁੱਕੇ ਸਵਾਲ

ਵਿਦੇਸ਼

Scroll to Top