ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ‘ਚ ਸੰਗਤ ਨੇ ਖੁਸ਼ੀ ਮਨਾਈ ਹੈ।
ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਜ ਨੂੰ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਅਤੇ ਪ੍ਰਭਾਵੀ ਸੰਗਠਨਾਂ ਦੇ ਨੁਮਾਇੰਦੇ ਸੱਤਾ ‘ਚ ਹੋਣ ਦੇ ਬਾਵਜੂਦ ਵੀ ਅਮਲ ‘ਚ ਨਹੀਂ ਲਿਆ ਸਕੇ। ਹੁਣ ਉਹ ਬੇਬੁਨਿਆਦ ਅਤੇ ਬੇਲੋੜੇ ਬਿਆਨ ਦੇ ਕੇ ਸਮਾਜ ‘ਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਪੀਕਰ ਨੇ ਕਿਹਾ ਕਿ ਇਸ ਸਖ਼ਤ ਸਜ਼ਾ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਤੋਂ ਕੋਈ ਵੀ ਵਿਅਕਤੀ ਘਿਨਾਉਣੇ ਅਪਰਾਧ ਨੂੰ ਕਰਨ ਤੋਂ ਪਰਹੇਜ਼ ਕਰੇਗਾ।
Read More: ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖਿਆ ਪੱਤਰ, ਵੈੱਬ ਸੀਰੀਜ਼ “ਲਾਰੈਂਸ ਆਫ਼ ਪੰਜਾਬ” ‘ਤੇ ਪਾਬੰਦੀ ਦੀ ਕੀਤੀ ਮੰਗ




