Bus Accident news

CM ਭਗਵੰਤ ਮਾਨ ਵੱਲੋਂ ਮੈਣ ਮਾਜਰੀ ਬੱਸ ਹਾਦਸੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ 23 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਵਾਪਰੇ ਦਰਦਨਾਕ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ |

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਬੱਸ ਹਾਦਸੇ ‘ਚ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਦੇ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਹੈ | ਇਸ ਦੇ ਨਾਲ ਹੀ ਬੱਸ ਹਾਦਸੇ ‘ਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਵਿੱਤੀ ਮੱਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ‘ਚ ਪੀੜਤ ਪਰਿਵਾਰਾਂ ਦੇ ਨਾਲ ਹੈ | ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।

Read More: CM ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ NXP ਨੂੰ ਸੱਦਾ

ਵਿਦੇਸ਼

Scroll to Top