Raghav Chadha

ਰਾਘਵ ਚੱਢਾ ਦਾ ਐਲਾਨ, ਭਾਜਪਾ ‘ਚ ਸ਼ਾਮਲ ਹੋਣਗੇ ਦੋ-ਤਿਹਾਈ ‘ਆਪ’ ਸੰਸਦ ਮੈਂਬਰ

ਦਿੱਲੀ, 24 ਅਪ੍ਰੈਲ 2026: ਆਮ ਆਦਮੀ ਪਾਰਟੀ ਦੇ ਆਏਗਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਰਾਘਵ ਚੱਢਾ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ। ਰਾਘਵ ਤੋਂ ਇਲਾਵਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਭਾਜਪਾ ‘ਚ ਸ਼ਾਮਲ ਹੋ ਗਏ।

ਰਾਜ ਸਭਾ ਦੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਚੱਢਾ ਨੇ ਕਿਹਾ, “ਅਸੀਂ ਫੈਸਲਾ ਕੀਤਾ ਹੈ ਕਿ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ ਭਾਰਤੀ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਭਾਜਪਾ ‘ਚ ਸ਼ਾਮਲ ਹੋ ਜਾਣਗੇ।” ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਵਾਤੀ ਮਾਲੀਵਾਲ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜਿੰਦਰ ਗੁਪਤਾ ਸਾਡੇ ਨਾਲ ਹਨ। ਪੰਜਾਬ ਵਿੱਚ 2027 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਸੰਦੀਪ ਪਾਠਕ ਨੇ ਕਿਹਾ, “ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੇਰੀ ਜ਼ਿੰਦਗੀ ‘ਚ ਇਹ ਸਥਿਤੀ ਆਵੇਗੀ, ਅਤੇ ਇਹ ਆਈ ਹੈ। ਮੈਂ ਕਿਸਾਨਾਂ ਦੇ ਪਰਿਵਾਰ ਤੋਂ ਹਾਂ, ਫਿਰ ਆਪਣੀ ਸਿੱਖਿਆ ਪ੍ਰਾਪਤ ਕੀਤੀ। ਮੈਂ ਦੇਸ਼ ਲਈ ਕੁਝ ਵਧੀਆ ਕਰਨ ਦੇ ਇੱਕੋ ਇੱਕ ਉਦੇਸ਼ ਨਾਲ ਰਾਜਨੀਤੀ ‘ਚ ਦਾਖਲ ਹੋਇਆ। ਮੈਂ ਦੇਸ਼ ਦੀ ਸੇਵਾ ਕਰਨ ਦੇ ਇੱਕੋ ਇੱਕ ਉਦੇਸ਼ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਇਆ।”

ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜਵਾਨੀ ਦੇ 15 ਸਾਲ ਸਮਰਪਿਤ ਕਰਕੇ ਪਾਰਟੀ ਨੂੰ ਆਪਣੇ ਖੂਨ ਅਤੇ ਪਸੀਨੇ ਨਾਲ ਪਾਲਿਆ। ਰਾਘਵ ਦੇ ਮੁਤਾਬਕ, ਪਾਰਟੀ ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਹੁਣ ਦੇਸ਼ ਜਾਂ ਰਾਸ਼ਟਰੀ ਹਿੱਤਾਂ ਦੀ ਸੇਵਾ ਨਹੀਂ ਕਰਦੀ। ਇਸ ਦੀ ਬਜਾਏ, ਇਹ ਨਿੱਜੀ ਲਾਭ ਲਈ ਕੰਮ ਕਰਦੀ ਹੈ। ਚੱਢਾ ਨੂੰ ਅਹਿਸਾਸ ਹੋਇਆ ਕਿ ਉਹ ਗਲਤ ਪਾਰਟੀ ‘ਚ ਸਹੀ ਵਿਅਕਤੀ ਸੀ।

ਦਰਅਸਲ, ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵਿਚਕਾਰ ਦਰਾਰ ਉਸ ਦਿਨ ਤੋਂ ਹੀ ਦਿਖਾਈ ਦੇਣ ਲੱਗ ਪਈ ਜਦੋਂ ਕੇਜਰੀਵਾਲ ਜੇਲ੍ਹ ‘ਚ ਸਨ ਅਤੇ ਰਾਘਵ ਆਪਣੀਆਂ ਅਤੇ ਆਪਣੀ ਪਤਨੀ ਪਰਿਣੀਤੀ ਦੀਆਂ ਲੰਡਨ ‘ਚ ਘੁੰਮਦੀਆਂ ਅਤੇ ਮੌਜ-ਮਸਤੀ ਕਰਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਰਿਹਾ ਸੀ। ਲੋਕ ਸਭਾ ਚੋਣਾਂ ਦੌਰਾਨ ਰਾਘਵ ਨੂੰ ਪੰਜਾਬ ਤੋਂ ਵੀ ਦੂਰ ਰੱਖਿਆ ਗਿਆ ਸੀ। ਉਨ੍ਹਾਂ ਨੇ ਅਧਿਕਾਰਤ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਲੜੀ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਰਾਘਵ ਚੱਢਾ ਕੁਝ ਸਮੇਂ ਤੋਂ ਪਾਰਟੀ ਦੇ ਮਹੱਤਵਪੂਰਨ ਮੁੱਦਿਆਂ ‘ਤੇ ਮੁਕਾਬਲਤਨ ਚੁੱਪ ਰਹੇ ਹਨ। ਵਿਰੋਧੀ ਧਿਰ ਇਸ ਨੂੰ ‘ਆਪ’ ਦੇ ਅੰਦਰ ਅੰਦਰੂਨੀ ਮਤਭੇਦਾਂ ਦੀ ਨਿਸ਼ਾਨੀ ਵਜੋਂ ਸਮਝ ਰਹੀ ਹੈ। ਇਸ ਦੇ ਨਾਲ ਹੀ, ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਨਵੇਂ ਉੱਪ ਆਗੂ ਡਾ. ਅਸ਼ੋਕ ਕੁਮਾਰ ਮਿੱਤਲ ਨੇ ਇਸਨੂੰ ਇੱਕ ਆਮ ਸੰਗਠਨਾਤਮਕ ਪ੍ਰਕਿਰਿਆ ਦੱਸਿਆ ਹੈ, ਜਿਸਦਾ ਉਦੇਸ਼ ਹੋਰ ਸੰਸਦ ਮੈਂਬਰਾਂ ਨੂੰ ਵੀ ਜ਼ਿੰਮੇਵਾਰੀ ਦੇਣਾ ਹੈ।

Read More: ਆਪ ਆਗੂ ਬਲਤੇਜ ਪੰਨੂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ‘ਤੇ ਲਗਾਏ ਗੰਭੀਰ ਦੋਸ਼

ਵਿਦੇਸ਼

Scroll to Top