ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਐਸ.ਏ.ਐਸ. ਨਗਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸਯੋਗ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਗੁਰਮੁਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਦੇ ਅਨੁਸਾਰ ਕੀਤੀਆਂਹਨ, ਜਿਸ ‘ਚ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਘੱਟ ਤੋਂ ਘੱਟ ਸਮੇਂ ‘ਚ ਰੁਜ਼ਗਾਰ ਪ੍ਰਦਾਨ ਕਰਨਾ, ਉਨ੍ਹਾਂ ਦੀ ਵਿੱਤੀ ਅਤੇ ਸਮਾਜਿਕ ਸਹਾਇਤਾ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਸਿਰਫ਼ ਯੋਗਤਾ ਅਤੇ ਪੂਰੀ ਪਾਰਦਰਸ਼ਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਅਤੇ ਹੁਣ ਤੱਕ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Read More: ‘ਆਪ’ ਸੰਸਦ ਮੈਂਬਰਾਂ ਦਾ ਪਾਰਟੀ ਛੱਡਣਾ, ਭਾਜਪਾ ਦੀ ਆਪ੍ਰੇਸ਼ਨ ਲੋਟਸ ਤਹਿਤ ਰਾਜਨੀਤਿਕ ਚਾਲ: ਸੰਜੇ ਸਿੰਘ




