7 ‘ਆਪ’ ਸੰਸਦ ਮੈਂਬਰ

ਭਾਜਪਾ ‘ਚ ਸ਼ਾਮਲ ਹੋਏ 7 ‘ਆਪ’ ਸੰਸਦ ਮੈਂਬਰ, ਕੇਜਰੀਵਾਲ ਨੇ ਕਿਹਾ-“ਭਾਜਪਾ ਵੱਲੋਂ ਪੰਜਾਬੀਆਂ ਨਾਲ ਧੱਕਾ”

ਦਿੱਲੀ, 24 ਅਪ੍ਰੈਲ 2026: ਰਾਘਵ ਚੱਢਾ ਦੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਰਾਜ ਸਭਾ ਮੈਂਬਰ ਸੰਜੇ ਸਿੰਘ ਪਾਰਟੀ ਦੀ ਟਿੱਪਣੀ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੱਤੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਭਾਜਪਾ ਨੇ ਫਿਰ ਤੋਂ ਪੰਜਾਬੀਆਂ ਨਾਲ ਧੱਕਾ ਕੀਤਾ ਹੈ।”

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਰਾਘਵ ਚੱਢਾ ਦੇ ਨਾਲ, ਦੀਪਕ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਵਿਕਰਜੀਤ ਸਿੰਘ ਸਾਹਨੀ, ਰਾਜਿੰਦਰ ਗੁਪਤਾ ਅਤੇ ‘ਆਪ’ ਦੀ ਦਿੱਲੀ ਤੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ। ਹੁਣ ‘ਆਪ’ ਕੋਲ ਸੰਜੇ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਐਨ.ਡੀ ਗੁਪਤਾ ਰਾਜ ਸਭਾ ਮੈਂਬਰ ਵਜੋਂ ਰਹਿ ਗਏ ਹਨ |

‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ, ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਭਾਜਪਾ ਹੈੱਡਕੁਆਰਟਰ ਪਹੁੰਚੇ। ਉੱਥੇ, ਉਨ੍ਹਾਂ ਨੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਗੁਲਦਸਤੇ ਅਤੇ ਮਠਿਆਈਆਂ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਇੱਕ ਰਸਮੀ ਫੋਟੋ ਸੈਸ਼ਨ ਹੋਇਆ ਅਤੇ ਪਾਰਟੀ ‘ਚ ਸ਼ਾਮਲ ਕੀਤਾ।

Read More: ‘ਆਪ’ ਸੰਸਦ ਮੈਂਬਰਾਂ ਦਾ ਪਾਰਟੀ ਛੱਡਣਾ, ਭਾਜਪਾ ਦੀ ਆਪ੍ਰੇਸ਼ਨ ਲੋਟਸ ਤਹਿਤ ਰਾਜਨੀਤਿਕ ਚਾਲ: ਸੰਜੇ ਸਿੰਘ

ਵਿਦੇਸ਼

Scroll to Top