NATO

ਰੂਸ-ਯੂਕਰੇਨ ਵਿਚਕਾਰ ਜੰਗ ਦੇ ਮੱਦੇਨਜਰ NATO ਨੇ ਬੁਲਾਈ ਐਮਰਜੈਂਸੀ ਬੈਠਕ

ਚੰਡੀਗੜ੍ਹ 04 ਮਾਰਚ 2022: ਰੂਸ-ਯੂਕਰੇਨ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਰੂਸੀ ਸੈਨਾ ਨੇ ਯੂਕਰੇਨ ਦੇ ਪਰਮਾਣੂ ਪਲਾਂਟ ‘ਤੇ ਕਬਜ਼ਾ ਕਰ ਲਿਆ ਹੈ| ਇਸ ਦੌਰਾਨ ਸ਼ਾਂਤੀ ਬਹਾਲੀ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਬੈਠਕਾਂ ਵੀ ਹੋ ਚੁੱਕੀਆਂ ਹਨ ਪਰ ਅਜੇ ਤੱਕ ਇਸ ਦਿਸ਼ਾ ‘ਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ।

ਇਸ ਦੌਰਾਨ ਉੱਤਰੀ ਅਟਲਾਂਟਿਕ ਸੰਧੀ ਸੰਗਠਨ (NATO) ਨੇ ਐਮਰਜੈਂਸੀ ਬੈਠਕ ਬੁਲਾਈ ਹੈ। ਯੂਕਰੇਨ ‘ਚ ਰੂਸ ਦੇ ਪੂਰੇ ਪੈਮਾਨੇ ‘ਤੇ ਹਮਲੇ ਦੀ ਸ਼ੁਰੂਆਤ ‘ਤੇ ਨਾਟੋ ਸ਼ੁੱਕਰਵਾਰ ਨੂੰ ਇਕ ਅਹਿਮ ਬੈਠਕ ਕਰੇਗਾ। ਏਐਫਪੀ ਨਿਊਜ਼ ਏਜੰਸੀ ਦੇ ਅਨੁਸਾਰ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੁਆਰਾ ਪਿਛਲੇ ਹਫ਼ਤੇ ਯੂਕਰੇਨ ‘ਤੇ ਹਮਲੇ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਨਾਟੋ (NATO) ਸਹਿਯੋਗੀ ਆਪਣੇ ਪੂਰਬੀ ਹਿੱਸੇ ਨੂੰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਤੱਕ ਨਾਟੋ ਦੇ ਮੈਂਬਰ ਦੇਸ਼ ਯੂਕਰੇਨ ਦੇ ਸਮਰਥਨ ‘ਚ ਸਿੱਧੇ ਤੌਰ ‘ਤੇ ਰੂਸ ਦੇ ਖਿਲਾਫ ਫੌਜੀ ਕਾਰਵਾਈ ਤੋਂ ਬਚ ਰਹੇ ਹਨ।

Scroll to Top