ਦਿੱਲੀ, 26 ਅਪ੍ਰੈਲ 2026: ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਇੱਕ ਪਟੀਸ਼ਨ ਸੌਂਪੀ, ਜਿਸ ‘ਚ ਭਾਜਪਾ ‘ਚ ਸ਼ਾਮਲ ਹੋਏ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਗਈ। ਸੰਜੇ ਸਿੰਘ ਨੇ ਕਿਹਾ ਕਿ ਇਨ੍ਹਾਂ ਮੈਂਬਰਾਂ ਦਾ ਪਾਰਟੀ ਛੱਡਣਾ ਦਲ ਬਦਲੀ ਵਿਰੋਧੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ।
ਸੰਜੇ ਸਿੰਘ ਦੇ ਮੁਤਾਬਕ, ਆਮ ਆਦਮੀ ਪਾਰਟੀ ਨੇ ਕਈ ਸੰਵਿਧਾਨਕ ਮਾਹਰਾਂ ਨਾਲ ਸਲਾਹ-ਮਸ਼ਵਰਾ ਕੀਤਾ ਹੈ, ਜਿਨ੍ਹਾਂ ‘ਚ ਵਕੀਲ ਕਪਿਲ ਸਿੱਬਲ ਅਤੇ ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਪੀ.ਡੀ.ਟੀ. ਅਚਾਰੀ ਸ਼ਾਮਲ ਹਨ।
‘ਆਪ’ ਦੇ 10 ਰਾਜ ਸਭਾ ਸੰਸਦ ਮੈਂਬਰਾਂ ‘ਚੋਂ, ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋਏ।
ਇਸ ਦੌਰਾਨ, ਰਾਘਵ ਚੱਢਾ ਦੇ ਇੰਸਟਾਗ੍ਰਾਮ ‘ਤੇ ਲਗਭਗ 19 ਲੱਖ ਫਾਲੋਅਰਜ਼ ਘੱਟ ਗਏ ਹਨ। ਉਨ੍ਹਾਂ ਦੇ ਫਾਲੋਅਰਜ਼ ਸਿਰਫ਼ 48 ਘੰਟੇ ਪਹਿਲਾਂ 14.6 ਮਿਲੀਅਨ ਤੋਂ ਘੱਟ ਕੇ ਐਤਵਾਰ ਦੁਪਹਿਰ ਤੱਕ 12.7 ਮਿਲੀਅਨ (13.2 ਮਿਲੀਅਨ) ਰਹਿ ਗਏ ਸਨ।
ਸਵਾਤੀ ਮਾਲੀਵਾਲ ਨੇ ‘ਆਪ’ ਅਤੇ ਅਰਵਿੰਦ ਕੇਜਰੀਵਾਲ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ 2006 ਤੋਂ ਕੇਜਰੀਵਾਲ ਨਾਲ ਕੰਮ ਕਰ ਰਹੀ ਸੀ, ਹਰ ਅੰਦੋਲਨ ‘ਚ ਉਨ੍ਹਾਂ ਦਾ ਸਮਰਥਨ ਕਰ ਰਹੀ ਸੀ, ਪਰ ਬਾਅਦ ‘ਚ ਪਾਰਟੀ ਦੇ ਅੰਦਰ ਬਦਸਲੂਕੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਘਰ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਅਤੇ ਐਫਆਈਆਰ ਵਾਪਸ ਲੈਣ ਲਈ ਦਬਾਅ ਪਾਇਆ ਗਿਆ। ਮਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਸਾਲਾਂ ਤੱਕ ਸੰਸਦ ‘ਚ ਬੋਲਣ ਦਾ ਮੌਕਾ ਦੇਣ ਤੋਂ ਇਨਕਾਰ ਕੀਤਾ ਗਿਆ |
Read More: 4 ਮਈ ਤੋਂ ਬਾਅਦ ਪੱਛਮੀ ਬੰਗਾਲ ਦੀ ਬਦਲ ਜਾਵੇਗੀ ਤਸਵੀਰ: ਅਨਿਲ ਵਿਜ




