Punjab Police Raid

ਪੰਜਾਬ ਪੁਲਿਸ ਨੇ 486 ਥਾਵਾਂ ‘ਤੇ ਕੀਤੀ ਛਾਪੇਮਾਰੀ, 240 ਵਿਅਕਤੀ ਗ੍ਰਿਫ਼ਤਾਰ

ਪੰਜਾਬ, 27 ਅਪ੍ਰੈਲ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 97ਵੇਂ ਦਿਨ ਪੁਲਿਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 486 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ 97ਵੇਂ ਦਿਨ ਦੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਆਪ੍ਰੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 24,520 ਹੋ ਗਈ ਹੈ।

ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 51 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਆਪ੍ਰੇਸ਼ਨ ਦੌਰਾਨ ਛੇ ਫਰਾਰ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ‘ਤੇ ਗੁਮਨਾਮ ਤੌਰ ‘ਤੇ ਜਾਣਕਾਰੀ ਸਾਂਝੀ ਕਰਕੇ ਅਪਰਾਧ ਵਿਰੁੱਧ ਇਸ ਮੁਹਿੰਮ ‘ਚ ਸਹਿਯੋਗ ਕਰਨ।

ਪੁਲਿਸ ਮੁਤਾਬਕ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 422ਵੇਂ ਦਿਨ ਨਸ਼ਾ ਤਸਕਰਾਂ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ, ਪੁਲਿਸ ਨੇ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ‘ਚੋਂ 4.1 ਕਿਲੋਗ੍ਰਾਮ ਹੈਰੋਇਨ, 23 ਕਿਲੋਗ੍ਰਾਮ ਭੁੱਕੀ, 704 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਨਾਲ, 422 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 61,103 ਹੋ ਗਈ ਹੈ। ਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਤਿਆਰ ਕੀਤਾ।

Read More: Amritsar News: ਭਿੰਡੀ ਸੈਦਾਂ ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਦੇਸ਼

Scroll to Top