ਰੇਲਵੇ ਧਮਾਕੇ ਤੋਂ ਬਾਅਦ ਦਿੱਲੀ ਜਾਣ ਵਾਲੀਆਂ ਟ੍ਰੇਨਾਂ ਦਾ ਬਦਲਿਆ ਰੂਟ, ਜਾਣੋ

28 ਅਪ੍ਰੈਲ 2026: ਸ਼ੰਭੂ (shambu) ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ ਨੇ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਟ੍ਰੇਨਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਸੂਤਰਾਂ ਅਨੁਸਾਰ, ਸੁਰੱਖਿਆ ਚਿੰਤਾਵਾਂ ਦੇ ਕਾਰਨ, ਰੇਲਵੇ ਪ੍ਰਸ਼ਾਸਨ ਨੇ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਕੁਝ ਦੇ ਰੂਟ ਬਦਲ ਦਿੱਤੇ ਹਨ।

ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ
ਰੇਲਵੇ ਅਧਿਕਾਰੀਆਂ ਅਨੁਸਾਰ, ਇਹ ਫੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਰੇਲਵੇ ਪੁਲਿਸ, ਆਰਪੀਐਫ ਅਤੇ ਫੋਰੈਂਸਿਕ ਟੀਮਾਂ ਘਟਨਾ ਦੀ ਜਾਂਚ ਕਰ ਰਹੀਆਂ ਹਨ। ਟਰੈਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਆਮ ਹੋਣ ਤੋਂ ਬਾਅਦ ਹੀ ਰੇਲਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ ਹੋਵੇਗਾ। ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਆਪਣੀਆਂ ਟ੍ਰੇਨਾਂ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ।

Read More: ਸ਼ੰਭੂ ਧ.ਮਾ.ਕੇ ਤੋਂ ਬਾਅਦ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਚਲਾਈ ਚੈਕਿੰਗ ਮੁਹਿੰਮ

ਵਿਦੇਸ਼

Scroll to Top