ਪੰਜਾਬ, 28 ਅਪ੍ਰੈਲ 2026: ਪੰਜਾਬ ਸਰਕਾਰ ਨੇ 1 ਮਈ ਨੂੰ ਸੂਬੇ ਭਰ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ, ਇਸ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਤੇਜ਼ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਉੱਤਰੀ ਭਾਰਤ ‘ਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤੇਜ਼ ਗਰਮੀ ਅਤੇ ਹੀਟਵੇਵ ਦੀ ਸਥਿਤੀਆਂ ਨੇ ਜਨ ਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ, ਇਸ ਸਰਕਾਰੀ ਫੈਸਲੇ ਨੂੰ ਸਵਾਗਤਯੋਗ ਰਾਹਤ ਮੰਨਿਆ ਜਾ ਰਿਹਾ ਹੈ।
Read More: ਜਨਤਕ ਛੁੱਟੀ: ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਅਦਾਰੇ ਰਹਿਣਗੇ ਬੰਦ




