ਵਪਾਰਕ ਗੈਸ ਸਿਲੰਡਰ

ਵਪਾਰਕ ਗੈਸ ਸਿਲੰਡਰ ਦੀ ਕੀਮਤਾਂ ਵਧਾਉਣ ਨਾਲ ਲੋਕਾਂ ਦੇ ਰੁਜ਼ਗਾਰ ਨੂੰ ਖ਼ਤਰਾ: ਹਰਪਾਲ ਸਿੰਘ ਚੀਮਾ

ਪੰਜਾਬ, 01 ਮਈ ਅਪ੍ਰੈਲ 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਈ ਦਿਵਸ ‘ਤੇ ਬੁਲਾਏ ਵਿਧਾਨ ਸਭਾ ਸੈਸ਼ਨ ਨੂੰ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤਾ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਰ ਸੂਬਿਆਂ ‘ਚ ਚੋਣਾਂ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਨਤੀਜੇ ਅਜੇ ਆਉਣੇ ਬਾਕੀ ਹਨ। ਅੱਜ ਭਾਜਪਾ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ‘ਚ 994 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਛੋਟੇ ਕਾਰੋਬਾਰਾਂ ਅਤੇ ਆਮ ਲੋਕਾਂ ‘ਤੇ ਅਸਰ ਪਵੇਗਾ, ਅਤੇ ਕਈਆਂ ਦੇ ਰੁਜ਼ਗਾਰ ਨੂੰ ਵੀ ਖ਼ਤਰਾ ਹੋਵੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਭਾਜਪਾ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕੰਮ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਤੇਲ ਦੀਆਂ ਕੀਮਤਾਂ ‘ਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ‘ਤੇ ਗਰੀਬ ਲੋਕਾਂ ‘ਤੇ ਵਾਧੂ ਬੋਝ ਪਾਉਣਾ ਬਹੁਤ ਸ਼ਰਮਨਾਕ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਨੇ ਆਪਣੀ ਮਾੜੀ ਸੋਚ ਦਾ ਪ੍ਰਦਰਸ਼ਨ ਕੀਤਾ ਹੈ। ਇਹ ਉਨ੍ਹਾਂ ਦੀ ਸੰਵਿਧਾਨ ਵਿਰੋਧੀ ਸੋਚ ਦਾ ਪ੍ਰਦਰਸ਼ਨ ਕਰਦਾ ਹੈ। ਅੱਜ ਇੱਕ ਇਤਿਹਾਸਕ ਦਿਨ ਹੈ। ਅੱਜ ਕਾਂਗਰਸ ਨੇ ਆਪਣੇ ਹਿੱਤਾਂ ਦੀ ਭਾਲ ‘ਚ ਵਾਕਆਊਟ ਕੀਤਾ ਹੈ। ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਨੇ ਆਪਣਾ ਅਸਲੀ ਰੰਗ ਦਿਖਾਇਆ ਹੈ।

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ‘ਚ ਕੀਤੀਆਂ ਗਈਆਂ ਸੋਧਾਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਵਧੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਿਰਤ ਵਿਭਾਗ ਕੋਲ ਅੱਠ ਘੰਟੇ ਦਾ ਕੰਮ ਕਰਨ ਦਾ ਸਮਾਂ ਸੀ, ਪਰ ਹੁਣ ਇਸਨੂੰ 12 ਘੰਟੇ ਤੱਕ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਮਜ਼ਦੂਰਾਂ ਨੂੰ ਠੇਕੇਦਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਹਿਲਾਂ ਕਿਰਤ ਵਿਭਾਗ ਕੋਲ ਇੱਕ ਪੂਰਾ ਪ੍ਰਸ਼ਾਸਕੀ ਢਾਂਚਾ ਸੀ, ਪਰ ਨਵੇਂ ਕਿਰਤ ਕਾਨੂੰਨ ਨੇ ਇਸਨੂੰ ਕਮਜ਼ੋਰ ਕਰ ਦਿੱਤਾ ਹੈ। ਹੁਣ, ਕਿਰਤ ਇੰਸਪੈਕਟਰਾਂ ਕੋਲ ਕਾਰਵਾਈ ਕਰਨ ਦੀ ਬਜਾਏ ਸਿਰਫ਼ ਸਲਾਹ ਦੇਣ ਦੀ ਸ਼ਕਤੀ ਹੈ।

Read More: ਮਜ਼ਦੂਰਾਂ ਦੀ ਦਿਹਾੜੀ ਘੱਟੋ-ਘੱਟ 800 ਕਰੇ ਪੰਜਾਬ ਸਰਕਾਰ: MLA ਸੁਖਵਿੰਦਰ ਸਿੰਘ ਕੋਟਲੀ

ਵਿਦੇਸ਼

Scroll to Top