ਵਿਸ਼ਵਾਸਮਤ ਪੇਸ਼

CM ਭਗਵੰਤ ਮਾਨ ਵੱਲੋਂ ਵਿਧਾਨ ਸਭਾ ‘ਚ ਵਿਸ਼ਵਾਸਮਤ ਪੇਸ਼, ਕਿਹਾ-“ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ”

ਪੰਜਾਬ, 01 ਮਈ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸਮਤ ਪੇਸ਼ ਕੀਤਾ, ਜੋ ਸਰਬਸੰਮਤੀ ਨਾਲ ਪਾਸ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਇਸ ਦੀ ਇੱਕ ਕਾਪੀ ਰਾਸ਼ਟਰਪਤੀ ਨੂੰ ਦਿੱਤੀ ਜਾਵੇਗੀ । ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹੀਂ ਦਿਨੀਂ ਅਫਵਾਹਾਂ ਬਹੁਤ ਜ਼ਿਆਦਾ ਫੈਲ ਰਹੀਆਂ ਹਨ। ਨਕਾਰਾਤਮਕ ਖ਼ਬਰਾਂ ਤੇਜ਼ੀ ਨਾਲ ਫੈਲਦੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ | ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਚੰਗੇ ਢੰਗ ਨਾਲ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੰਮੂ-ਕਸ਼ਮੀਰ ਤੋਂ ਗੋਆ ਤੱਕ ਨੈਸ਼ਨਲ ਪੱਧਰ ‘ਤੇ ਫੈਲੀ ਹੋਈ ਹੈ |

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡੋਡਾ ‘ਚ ਆਮ ਆਦਮੀ ਪਾਰਟੀ ਦਾ ਇੱਕ ਵਿਧਾਇਕ, ਗੋਆ ‘ਚ 2, ਗੁਜਰਾਤ ‘ਚ ਪੰਜ ਅਤੇ ਦਿੱਲੀ ‘ਚ ਵਿਰੋਧੀ ਧਿਰ ਵੱਜੋਂ ਕੰਮ ਕਰ ਰਹੀ ਹੈ | ਉਨ੍ਹਾਂ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ |ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਇਸ ਕੰਮ ‘ਚ ਭਾਜਪਾ ਦਾ ਸਾਥ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਈਡੀ ਛਾਪੇਮਾਰੀ ‘ਤੇ ਕਾਂਗਰਸ ਨੇ ਇੱਕ ਸ਼ਬਦ ਨਹੀਂ ਬੋਲਿਆ, ਜਦਕਿ ਇਨ੍ਹਾਂ ਦੇ ਆਗੂ ਵੀ ਈਡੀ ਛਾਪੇਮਾਰੀ ਤੋਂ ਪੀੜਤ ਹਨ |

ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਾਰੇ ਵਿਧਾਇਕਾਂ ਦੇ ਡਰੱਗ ਟੈਸਟ ਦੀ ਮੰਗ ਕਰਦੇ ਹੋਏ ਸਪੀਕਰ ਨੂੰ ਪੱਤਰ ਸੌਂਪਣ ‘ਤੇ ਹੰਗਾਮਾ ਸ਼ੁਰੂ ਹੋ ਗਿਆ। ਸਪੀਕਰ ਨੇ ਬਾਜਵਾ ਦੀ ਮੰਗ ਨੂੰ ਰੱਦ ਕਰ ਦਿੱਤਾ, ਜਿਸ ਨਾਲ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ‘ਚ ਮੋਬਾਈਲ ਫੋਨ ਦੀ ਵਰਤੋਂ ਕਰਨ ‘ਤੇ ਟਿੱਪਣੀ ਕੀਤੀ ਸੀ।

Read More: ਮਾਣਹਾਨੀ ਮਾਮਲੇ ‘ਚ ਮਾਨਸਾ ਅਦਾਲਤ ਵੱਲੋਂ CM ਭਗਵੰਤ ਮਾਨ ਨੂੰ ਵੱਡੀ ਰਾਹਤ

ਵਿਦੇਸ਼

Scroll to Top