Delhi News

Delhi News: ਦਿੱਲੀ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, 9 ਸੜੀਆਂ ਮ੍ਰਿਤਕ ਦੇਹਾਂ ਬਰਾਮਦ

ਦਿੱਲੀ, 03 ਮਈ 2026: Delhi Fire News : ਐਤਵਾਰ ਸਵੇਰੇ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ‘ਚ ਇੱਕ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ ‘ਚ 9 ਜਣਿਆਂ ਦੀ ਮੌਤ ਹੋ ਗਈ। ਇਹ ਘਟਨਾ ਸਵੇਰੇ 3:48 ਵਜੇ ਦੇ ਕਰੀਬ ਵਿਵੇਕ ਵਿਹਾਰ ਫੇਜ਼-1 ‘ਚ ਇੱਕ ਚਾਰ ਮੰਜ਼ਿਲਾ ਇਮਾਰਤ ‘ਚ ਵਾਪਰੀ, ਜਿਸ ਕਾਰਨ ਪੁਲਿਸ, ਫਾਇਰ ਬ੍ਰਿਗੇਡ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਪੁਲਿਸ ਦੇ ਮੁਤਾਬਕ, ਅੱਗ ਨੇ ਇਮਾਰਤ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ‘ਤੇ ਫਲੈਟਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਵੱਡੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ “ਅੱਗ ਬੁਝਾਉਣ ਦੀ ਕਾਰਵਾਈ ਦੌਰਾਨ ਇਮਾਰਤ ‘ਚੋਂ ਲਗਭੱਗ 10 ਤੋਂ 15 ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਨ੍ਹਾਂ ‘ਚੋਂ ਦੋ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।”

ਅੱਗ ‘ਤੇ ਕਾਬੂ ਪਾਉਣ ਲਈ ਕੁੱਲ 12 ਫਾਇਰ ਇੰਜਣਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ, ਜਦੋਂ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA), ਟ੍ਰੈਫਿਕ ਪੁਲਿਸ ਅਤੇ ਸਥਾਨਕ ਪੁਲਿਸ ਦੀਆਂ ਟੀਮਾਂ ਨੇ ਬਚਾਅ ਅਤੇ ਨਿਕਾਸੀ ਦੇ ਯਤਨਾਂ ਵਿੱਚ ਸਹਾਇਤਾ ਕੀਤੀ।

ਪੁਲਿਸ ਨੇ ਦੱਸਿਆ ਕਿ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦਿੱਲੀ ਫਾਇਰ ਸਰਵਿਸ ਦੇ ਮੁਤਾਬਕ, ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਸਵੇਰੇ 8:00 ਵਜੇ ਦੇ ਕਰੀਬ ਡਿਪਟੀ ਇੰਸਪੈਕਟਰ ਜਨਰਲ ਮੁਕੇਸ਼ ਵਰਮਾ ਤੋਂ ‘ਸਟਾਪ’ ਸੁਨੇਹਾ ਮਿਲਿਆ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਘੱਟੋ-ਘੱਟ ਛੇ ਫਲੈਟਾਂ ‘ਚ ਸਟੋਰ ਕੀਤੇ ਘਰੇਲੂ ਸਮਾਨ ਤੋਂ ਲੱਗੀ ਸੀ।

ਬਚਾਅ ਕਾਰਜ ਦੌਰਾਨ, ਵੱਖ-ਵੱਖ ਮੰਜ਼ਿਲਾਂ ਤੋਂ ਨੌਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਇੱਕ ਪਹਿਲੀ ਮੰਜ਼ਿਲ ਤੋਂ ਅਤੇ ਇੱਕ ਦੂਜੀ ਮੰਜ਼ਿਲ ਤੋਂ ਪੰਜ ਲਾਸ਼ਾਂ ਮਿਲੀਆਂ, ਤਿੰਨ ਬੰਦ ਪੌੜੀਆਂ ‘ਚੋਂ ਅਤੇ ਇਨ੍ਹਾਂ ਲਾਸ਼ਾਂ ਨੂੰ ਦਿੱਲੀ ਪੁਲਿਸ ਟੀਮ ਨੂੰ ਸੌਂਪ ਦਿੱਤਾ ਗਿਆ।

Read More: ਮਾਂ ਨੇ ਆਖਰੀ ਸਾਹ ਤੱਕ ਨਹੀਂ ਛੱਡਿਆ ਆਪਣੇ ਬੱਚੇ ਦਾ ਸਾਥ, ਟੂਰਿਜ਼ਮ ਕਰੂਜ਼ ਡੁੱਬਣ ਕਾਰਨ 9 ਮੌ.ਤਾਂ

ਵਿਦੇਸ਼

Scroll to Top