ਪੰਜਾਬ ਲੋਕ ਸੇਵਾ ਕਮਿਸ਼ਨ

ਪੰਜਾਬ ਦੇ ਰਾਜਪਾਲ ਨੇ PPSC ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਚੁਕਾਈ ਸਹੁੰ

ਚੰਡੀਗੜ੍ਹ, 04 ਮਈ 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਲੋਕ ਸੇਵਾ ਕਮਿਸ਼ਨ ‘ਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ ‘ਤੇ ਜੁਆਇਨ ਕਰਨ ਸਮੇਂ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ ਹੈ। ਜਿਕਰਯੋਗ ਹੈ ਕਿ ਲੁਧਿਆਣਾ ਦੇ ਰਹਿਣ ਵਾਲੇ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ‘ਚ ਸਰਗਰਮ ਰਹੇ ਹਨ।

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ ਗਈ। ਇਸ ਸਹੁੰ ਚੁੱਕ ਸਮਾਗਮ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਆਦਿ ਸ਼ਾਮਲ ਰਹੇ।

Read More: ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕ.ਤ.ਲ ਮਾਮਲੇ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਦੇਸ਼

Scroll to Top