ਚੰਡੀਗੜ੍ਹ, 04 ਮਈ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 104ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 589 ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਨੇ 104ਵੇਂ ਦਿਨ 9 ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 26,480 ਹੋ ਗਈਆਂ।
ਇਸ ਤੋਂ ਇਲਾਵਾ, 74 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 43 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।
ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 429ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ‘ਚ ਸੋਮਵਾਰ ਨੂੰ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇਨ, 757 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 429 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,480 ਹੋ ਗਈ ਹੈ। ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਪਟਿਆਲਾ ‘ਚ ਵਸੀਕਾ ਨਵੀਸ ਖ਼ਿਲਾਫ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕੇਸ ਦਰਜ




