6 ਮਈ 2026: ਪੰਜਾਬ ਸਰਕਾਰ (punjab sarkar) ਨੇ ਤੁਰੰਤ ਪ੍ਰਭਾਵ ਨਾਲ ਤਿੰਨ ਆਈਪੀਐਸ ਅਤੇ ਤਿੰਨ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ ਚਾਰ ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਨੂੰ ਮੋਗਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਵਿਜੀਲੈਂਸ ਦੇ ਸੰਯੁਕਤ ਡਾਇਰੈਕਟਰ ਰਵਜੋਤ ਗਰੇਵਾਲ ਨੂੰ ਸੰਗਰੂਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।
ਮੋਗਾ ਦੇ ਐਸਐਸਪੀ ਅਜੇ ਗਾਂਧੀ ਨੂੰ ਚੰਡੀਗੜ੍ਹ ਵਿੱਚ ਏਆਈਜੀ, ਪ੍ਰੋਵੀਜ਼ਨਿੰਗ ਪੰਜਾਬ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਲੇਰਕੋਟਲਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੂੰ ਫਾਜ਼ਿਲਕਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੂੰ ਮਾਲੇਰਕੋਟਲਾ ਤਾਇਨਾਤ ਕੀਤਾ ਗਿਆ ਹੈ। ਸੁਖਨਾਜ਼ ਸਿੰਘ ਨੂੰ ਵਿਜੀਲੈਂਸ ਬਿਊਰੋ ਭੇਜਿਆ ਗਿਆ ਹੈ।
Read More: IAS Officers Transfer: ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਤਬਾਦਲੇ




